ਸ੍ਰੀ ਗੁਰੂ ਤੇਗਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵੱਧ ਤੋ ਵੱਧ ਪ੍ਰਚਾਰਨ ਦੀ ਲੋੜ- ਭਾਈ ਬਲਪ੍ਰੀਤ ਸਿੰਘ ਸਿੰਘ.
ਲੁਧਿਆਣਾ, 4 ਸਤੰਬਰ (ਰਾਕੇਸ਼ ਅਰੋੜਾ) : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ
ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਲਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ,ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸਾ ਨੂੰ ਵੱਧ ਤੋ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕੇਗੀ ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਬਲਪ੍ਰੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ।ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,ਨਰਿੰਦਰਪਾਲ ਸਿੰਘ ਕਥੂਰੀਆ ,ਰਜਿੰਦਰ ਸਿੰਘ ਡੰਗ,ਭੁਪਿੰਦਰ ਸਿੰਘ ਜੁਨੇਜਾ,ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਤਜਿੰਦਰਪਾਲ ਸਿੰਘ ,ਹਰਪਾਲ ਸਿੰਘ ਖਾਲਸਾ ,ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ ,ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ ,ਹਰਪ੍ਰੀਤ ਸਿੰਘ ਨੀਟਾ , ਦਵਿੰਦਰ ਸਿੰਘ ਬਿੱਟੂ ,ਖੁਸ਼ਹਾਲ ਸਿੰਘ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ,ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ਤੇ ਹਾਜਰ ਸਨ ।