ਚੇਅਰਮੈਨ ਮਾਰਕੀਟ ਕਮੇਟੀ ਗੁਰਜੀਤ ਸਿੰਘ ਗਿੱਲ ਨੇ ਵੰਡੀਆਂ ਤਰਪਾਲਾਂ .


ਲੁਧਿਆਣਾ 4 ਸਤੰਬਰ (ਰਾਕੇਸ਼ ਅਰੋੜਾ)
ਹਲਕਾ ਗਿੱਲ ਅਧੀਨ ਆਉਂਦੇ ਪਿੰਡ ਮੁਜ਼ਾਰਾ ਖੁਰਦ ਵਿੱਚ ਅੱਜ ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਸਰਦਾਰ ਗੁਰਜੀਤ ਸਿੰਘ ਗਿੱਲ ਵੱਲੋਂ ਜਿਨਾਂ ਘਰਾਂ ਦੀਆਂ ਲਗਾਤਾਰ ਪੈ ਰਹੇ ਮੀਂਹ ਕਾਰਨ ਛੱਤਾਂ ਚੌਨ ਲੱਗ ਪਈਆਂ ਸਨ ਉਨਾਂ ਵਾਸਤੇ ਅੱਜ ਚੇਅਰਮੈਨ ਗੁਰਜੀਤ ਸਿੰਘ ਗਿੱਲ ਵੱਲੋਂ ਤਰਪਾਲਾਂ ਵੰਡੀਆਂ ਗਈਆਂ ਅਤੇ ਉਹਨਾਂ ਕਿਹਾ ਕਿ ਹੜ ਪੂਰੇ ਪੰਜਾਬ ਵਿੱਚ ਆਏ ਹੋਏ ਹਨ ਇਹ ਕੁਦਰਤੀ ਆਫਤ ਅੱਗੇ ਇਨਸਾਨ ਕੁਝ ਨਹੀਂ ਕਰ ਸਕਦਾ ਪਰ ਕੁਦਰਤੀ ਆਫਤ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਜਰੂਰ ਕੀਤੀ ਜਾ ਸਕਦੀ ਹੈ ਉਹਨਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਲੁਧਿਆਣਾ ਪ੍ਰਸ਼ਾਸਨ ਤਾਜ਼ਾ ਸਥਿਤੀ ਤੇ ਲਗਾਤਾਰ ਨਜਰ ਰੱਖ ਰਿਹਾ ਹੈ ਅਤੇ ਉਨਾਂ ਦੀ ਮਦਦ ਲਈ ਹਮੇਸ਼ਾ ਤਤਪਰ ਹੈ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ ਕਿਉਂਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪਹਿਲਾਂ ਹੀ ਸੁਖਾਵਾਂ ਮਾਹੌਲ ਸਿਰਜਣ ਲਈ ਠੋਸ ਯਤਨ ਕਰ ਰਹੇ ਹਨ ਉਨਾਂ ਕਿਹਾ ਕਿ ਸੂਬਾ ਸਰਕਾਰ ਕੁਦਰਤ ਦੇ ਕਹਿਰ ਤੋਂ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੰਦ ਹੈ।