ਡਵੀਜ਼ਨਲ ਕਮਿਸ਼ਨਰ ਬੁਬਲਾਨੀ ਤੇ ਐਸ ਡੀਐਮ ਜਸਲੀਨ ਕੌਰ ਭੁੱਲਰ ਨੇ ਸਸਰਾਲੀ ਪਿੰਡ ਦਾ ਦੌਰਾ ਕੀਤਾ, ਸਥਿਤੀ ਕੰਟਰੋਲ 'ਚ .
*ਵੱਡੀ ਅੱਪਡੇਟ*
ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ
ਲੁਧਿਆਣਾ : ਡਵੀਜ਼ਨਲ ਕਮਿਸ਼ਨਰ ਸ਼੍ਰੀ ਵਿਨੈ ਬੁਬਲਾਨੀ ਨੇ ਅੱਜ ਸਵੇਰੇ ਪਿੰਡ ਸਸਰਾਲੀ ਕਲੋਨੀ ਨੇੜੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮਾਲ, ਜੰਗਲਾਤ ਅਤੇ ਡਰੇਨੇਜ ਵਿਭਾਗਾਂ ਦੇ ਅਧਿਕਾਰੀਆਂ ਤੋਂ ਨੁਕਸਾਨ ਦੇ ਮੁਲਾਂਕਣ ਦੀ ਰਿਪੋਰਟ ਵੀ ਲਈ। ਐਸਡੀਐਮ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਦੇ ਨਾਲ ਸਬੰਧਤ ਵਿਭਾਗਾਂ ਦੇ ਸਾਰੇ ਅਧਿਕਾਰੀ ਵੀ ਮੌਜੂਦ ਸਨ। ਪਾਣੀ ਦਾ ਪੱਧਰ ਘੱਟ ਰਿਹਾ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
