ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ .
ਪਿੰਡ ਛਾਪਿਆਂਵਾਲੀ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਸਿਖ ਜੀਵਨ ਜਾਚ ਦੇ ਮੁੱਖੀ ਭਾਈ ਹਰਪ੍ਰੀਤ ਸਿੰਘ ਐਮ ਏ ਨੇ ਬਾਬਾ ਜੀਵਨ ਸਿੰਘ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸੁਖਰਾਜ ਸਿੰਘ ਮੱਦੇਪੁਰ)-ਇਥੇ ਨੇੜਲੇ ਪਿੰਡ ਛਾਪਿਆਂਵਾਲੀ ਵਿਖੇ ਮਹਾਨ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਗੁ: ਬਾਬਾ ਜੀਵਨ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਯਤਨਾਂ ਸਦਕਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ, ਭਾਈ ਤਰਸੇਮ ਸਿੰਘ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਪਰੰਤ ਸੰਗਤਾਂ ਦੇ ਵਿਸ਼ੇਸ਼ ਸੱਦੇ 'ਤੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਦੇ ਮੁਖੀ ਭਾਈ ਹਰਪ੍ਰੀਤ ਸਿੰਘਐੱਮ.ਏ. ਵਲੋਂ ਕਥਾ ਰਾਹੀਂ ਬਾਬਾ ਜੀਵਨ ਸਿੰਘ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਭਾਈ ਹਰਪ੍ਰੀਤ ਸਿੰਘ ਐੱਮ.ਏ. ਨੇ ਬਾਬਾ ਜੀਵਨ ਸਿੰਘ ਦੇ ਪਰਿਵਾਰ ਨੇ ਕਿਵੇਂ ਘਾਲਣਾ ਘਾਲਕੇ ਗੁਰੂ ਤੇਗ ਬਹਾਦਰ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਦਸਮ ਪਾਤਸ਼ਾਹ ਜੀ ਤੋਂ ਰੰਗਰੇਟੇ ਗੁਰੂ ਕੇ ਬੇਟੇ ਹੋਣ ਦਾ ਮਾਣ ਪ੍ਰਾਪਤ ਕੀਤਾ। ਕਮੇਟੀ ਵਲੋਂ ਸ਼ਖ਼ਸੀਅਤਾਂ ਦਾ ਮਾਣ-ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਾਂ ਤੋਂ ਇਲਾਵਾ ਬਖ਼ਸ਼ੀਸ਼ ਸਿੰਘ, ਅਜੈਬ ਸਿੰਘ ਪੱਪੂ, ਗੁਰਦੀਪ ਸਿੰਘ ਫੌਜੀ, ਜਸਵੰਤ ਸਿੰਘ ਜੱਸਾ, ਸਰਵਣ ਸਿੰਘ ਸ਼ੰਮਾ, ਗੁਰਪਾਲ ਸਿੰਘ, ਗੁਰਜੀਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ ।