ਪੰਜਾਬ ਦੀਆਂ ਬੇਟੀਆਂ ਨੇ ਕੀਤੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾ.
ਪਠਾਨਕੋਟ 'ਚ ਨਿਭਾਈ ਜ਼ਿੰਮੇਵਾਰੀ
ਲੁਧਿਆਣਾ 6 ਸਤੰਬਰ (ਰਾਕੇਸ਼ ਅਰੋੜਾ) - ਪੰਜਾਬ ਦੀਆਂ ਬੇਟੀਆਂ ਅਤੇ ਆਮ ਆਦਮੀ ਪਾਰਟੀ ਦੀ ਲੁਧਿਆਣਾ ਮਹਿਲਾ ਵਿੰਗ ਨੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਆਪਣਾ ਫ਼ਰਜ਼ ਨਿਭਾਉਂਦਿਆਂ ਸਮਾਜਿਕ ਜ਼ਿੰਮੇਵਾਰੀ ਦੀ ਮਿਸਾਲ ਕਾਇਮ ਕੀਤੀ ਹੈ। ਮਹਿਲਾ ਵਿੰਗ ਦੀ ਪ੍ਰਧਾਨ ਮਨੀਸ਼ਾ ਕਪੂਰ ਅਤੇ ਕੋਆਰਡੀਨੇਟਰ ਨੇ ਪੰਜਾਬ ਦੀ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਜਤਿੰਦਰ ਖੰਗੂੜਾ ਦੀ ਅਗਵਾਈ ਹੇਠ ਪਠਾਨਕੋਟ ਦੇ ਪਿੰਡ ਬਹਾਦਰਪੁਰ ਵਿੱਚ ਰਾਵੀ ਦਰਿਆ ਦੇ ਕੰਢਿਆਂ ’ਤੇ ਬੰਨ੍ਹ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ।ਮਨੀਸ਼ਾ ਕਪੂਰ ਨੇ ਕਿਹਾ, “ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬ ਦੀਆਂ ਬੇਟੀਆਂ ਅਤੇ ਆਮ ਆਦਮੀ ਪਾਰਟੀ ਦਾ ਹਰ ਵਲੰਟੀਅਰ ਪੰਜਾਬ ਦੇ ਨਾਲ ਖੜ੍ਹਾ ਹੈ। ਅਸੀਂ ਗਰਾਊਂਡ ਪੱਧਰ ’ਤੇ ਕੰਮ ਕਰਦੇ ਹੋਏ, ਆਪਣੇ ਸੂਬੇ ਦੀ ਦੁਖਦਾਈ ਸਥਿਤੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਹਾਇਤਾ ਕਰ ਰਹੇ ਹਾਂ।” ਇਸ ਮੌਕੇ ਮਨੀਸ਼ਾ ਕਪੂਰ ਦੇ ਨਾਲ ਹਲਕਾ ਉੱਤਰੀ ਮਹਿਲਾ ਵਿੰਗ ਦੀ ਪ੍ਰਧਾਨ ਪੂਨਮ ਅਰੋੜਾ, ਹਲਕਾ ਉੱਤਰੀ ਸੰਗਠਨ ਮੰਤਰੀ ਦਸ਼ਮੇਸ਼ ਸਿੰਘ, ਭਾਨੂਪ੍ਰਤਾਪ ਸਿੰਘ, ਸ਼ਰੂਤੀ ਗੁਪਤਾ, ਤਰੁਣ ਵਿਜ, ਮਨੂ ਠੁਕਰਾਲ ਸਮੇਤ ਹੋਰ ਵਲੰਟੀਅਰਾਂ ਨੇ ਵੀ ਆਪਣੀ ਜ਼ਿੰਮੇਵਾਰੀ ਨਿਭਾਈ। ਆਮ ਆਦਮੀ ਪਾਰਟੀ ਦੀ ਲੁਧਿਆਣਾ ਮਹਿਲਾ ਵਿੰਗ ਨੇ ਲਗਾਤਾਰ ਮਿਹਨਤ ਅਤੇ ਸਮਰਪਣ ਨਾਲ ਹੜ ਪੀੜਤ ਲੋਕਾਂ ਦੀ ਮਦਦ ਲਈ ਆਪਣਾ ਯੋਗਦਾਨ ਦਿੱਤਾ। ਆਮ ਆਦਮੀ ਪਾਰਟੀ ਦੀ ਇਹ ਮੁਹਿੰਮ ਪੰਜਾਬ ਦੇ ਲੋਕਾਂ ਲਈ ਇੱਕ ਸਹਾਰਾ ਬਣੀ ਹੈ, ਜੋ ਇਸ ਮੁਸ਼ਕਲ ਸਮੇਂ ਵਿੱਚ ਸਮਾਜਿਕ ਏਕਤਾ ਅਤੇ ਸੇਵਾ ਦੀ ਮਿਸਾਲ ਪੇਸ਼ ਕਰ ਰਹੀ ਹੈ।
