ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਦਰਸ਼ਨ ਮਸੀਹ ਦਾ ਸਲੇਮਪੁਰ ਵਿਖੇ ਹੋਇਆ ਸਨਮਾਨ .
ਲੁਧਿਆਣਾ, 8 ਸਤੰਬਰ (ਰਾਕੇਸ਼ਅਰੋੜਾ) - ਪੰਜਾਬ ਸਰਕਾਰ ਵਲੋਂ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਤੈਨਾਤ ਸੀਨੀਅਰ ਲੈਬ ਤਕਨੀਸ਼ੀਅਨ ਦਰਸ਼ਨ ਮਸੀਹ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੰਡੀਗੜ੍ਹ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ,ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਿਥੇ ਤੇਜ ਬਾਰਿਸ਼ ਨੇ ਘਰਾਂ ਅਤੇ ਫਸਲਾਂ ਦਾ ਨੁਕਸਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਦੇ ਘੱਟ ਗਿਣਤੀ ਵਿੱਚ ਆਉਂਦੇ ਸਮਾਜ ਵਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਸਮੁੱਚੇ ਪੰਜਾਬ ਦੀ ਹਾਲਤ ਬਹੁਤ ਹੀ ਖਰਾਬ ਬਣੀ ਹੋਈ ਹੈ ਪਰ ਫਿਰ ਵੀ ਮੁੜ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਸੂਬੇ ਦੇ ਲੋਕਾਂ ਦੇ ਹੌਸਲੇ ਬੁਲੰਦ ਹਨ। ਇਸੇ ਦੌਰਾਨ ਉਹ ਪਿੰਡ ਸਲੇਮਪੁਰ ਵਿਚ ਵੀ ਗਏ, ਜਿਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵਕ ਰਤਨ ਸਿੰਘ ਰੰਧਾਵਾ ਅਤੇ ਪੰਚਾਇਤ ਮੈਂਬਰ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ।
