ਨਾਮ ਬਾਣੀ ਨਾਲ ਜੁੜਨ ਦਾ suneha .

ਸੰਤਾਂ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਅਤੇ ਅਮਲ ਵਿੱਚ ਲਿਆਉਣ ਦਾ ਦਿੱਤਾ ਸੰਦੇਸ਼

                            ਲੁਧਿਆਣਾ 15 ਸਤੰਬਰ :              ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਦੀ ਸਰਪ੍ਰਸਤੀ ਹੇਠ ਲੁਧਿਆਣਾ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 27ਵੇਂ ਤਿੰਨ ਦਿਨਾਂ ਧਾਰਮਿਕ ਨੂਰੀ ਦੀਵਾਨ ਦਾਣਾ ਮੰਡੀ, ਨਜਦੀਕ ਅਰੋੜਾ ਪੈਲੇਸ ਵਿਖੇ ਸਜਾਏ ਗਏ। ਦੀਵਾਨਾਂ ਦੇ ਆਖਰੀ ਦਿਨ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਉਪਰੰਤ ਸ਼ਾਮ ਦੇ ਗੁਰਮਤਿ ਸਮਾਗਮਾਂ ਦੌਰਾਨ ਕਵੀਸ਼ਰੀ ਜੱਥਿਆਂ ਮਨਜੀਤ ਸਿੰਘ ਲਾਡੀ, ਕੁਲਵੰਤ ਸਿੰਘ ਮਾਣੂੰਕੇ, ਰਾਜਨਜੀਤ ਲੁਧਿਆਣਾ, ਪਰਗਟ ਸਿੰਘ ਮੀਨੀਆਂ ਨੇ ਗੁਰਮਹਿਮ ਸੁਣਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਮਰ ਕਥਾ ਕਰਦਿਆਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਅਤੇ ਗੁਰਬਾਣੀ ਨੂੰ ਜੀਵਨ ਵਿਚ ਅਮਲ ਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਮਨੁੱਖਤਾ ਨੂੰ  ਸੱਚੇ ਪ੍ਰੇਮ ਅਤੇ ਸੱਚੇ ਜੀਵਨ ਵੱਲ ਪ੍ਰੇਰਿਤ ਕਰਦੀ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਲੁਧਿਆਣਾ ਸ਼ਹਿਰੀ ਦੇ ਸਾਬਕਾ ਜੱਥੇਦਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸੰਤ ਜਗਜੀਤ ਸਿੰਘ ਜੀ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਬੇਹੱਦ ਸਲਾਘਾਯੋਗ ਹਨ। ਉਹਨਾਂ ਇਹ ਵੀ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿਚ ਆਧਿਆਤਮਿਕਤਾ ਅਤੇ ਨਾਮ ਬਾਣੀ ਦਾ ਪ੍ਰਚਾਰ ਸਭ ਤੋਂ ਵੱਡਾ ਸਾਧਨ ਹਨ। ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਗੁਰਬਾਣੀ ਨਾਲ ਜੋੜਨ ਵਾਲੇ ਸਮਾਗਮ ਆਤਮਕ ਸ਼ਾਂਤੀ ਅਤੇ ਜੀਵਨ ਨੂੰ ਸਹੀ ਰਾਹ 'ਤੇ ਤੋਰਣ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਇਆ। ਹੋਰਨਾਂ ਤੋਂ ਇਲਾਵਾ ਪ੍ਰਧਾਨ ਜੀਤ ਸਿੰਘ, ਚਮਕੌਰ ਸਿੰਘ, ਇੰਦਰਜੀਤ ਸਿੰਘ, ਨੇਕ ਸਿੰਘ ਸੇਖੇਵਾਲ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ ਟੀਟੂ, ਪ੍ਰਿਤਪਾਲ ਸਿੰਘ, ਪ੍ਰੇਮ ਸਿੰਘ ਪੀ ਐਸ,  ਹਰਧਿਆਨ ਸਿੰਘ, ਰਾਜੇਸ਼ ਕੁਮਾਰ, ਪ੍ਰਦੀਪ ਕੁਮਾਰ, ਹਰਪਾਲ ਸਿੰਘ, ਚਰਨ ਸਿੰਘ, ਦਰਸ਼ਨ ਸਿੰਘ, ਸਿਕੰਦਰ ਸਿੰਘ, ਸੁਖਜਿੰਦਰ ਸਿੰਘ, ਮਨਜਿੰਦਰ ਸਿੰਘ, ਤੇਜਾ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਪਰਵਿੰਦਰ ਸਿੰਘ, ਕੁਲਦੀਪ ਕੌਰ, ਜਸਵੀਰ ਕੌਰ, ਜਸਵੀਰ ਕੌਰ, ਵਿਮਲਾ ਰਾਣੀ, ਗੁਰਦਿਆਲ ਕੌਰ, ਗੁਰਦੇਵ ਕੌਰ, ਕੁਲਦੀਪ ਕੌਰ, ਸਤਨਾਮ ਕੌਰ ਆਦਿ ਹਾਜ਼ਰ ਸਨ |                                   ਫੋਟੋ: ਸੰਗਤਾਂ ਨੂੰ ਨਾਮ ਬਾ