ਸੰਗਰਾਂਦ ਦਾ ਦਿਹਾੜਾ ਮਨਾਇਆ .

ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ

ਲੁਧਿਆਣਾ 16 ਸਤੰਬਰ :                            ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ  ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ, ਭਾਈ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਜਿੱਥੇ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ ਉੱਥੇ ਗੁਰਬਾਣੀ ਨਾਮ ਰਸ ਦਾ ਆਨੰਦ ਪ੍ਰਾਪਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਜਤਿੰਦਰਪਾਲ ਸਿੰਘ ਸਲੂਜਾ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੋਹਾਨ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਸੋਹਣ ਸਿੰਘ ਗੋਗਾ,  ਲਖਵਿੰਦਰ ਸਿੰਘ ਲੱਖਾ, ਪ੍ਰਲਾਦ ਸਿੰਘ ਢੱਲ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਤਨਵੀਰ ਕੌਰ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ।

 

       ਫੋਟੋ : ਕੀਰਤਨੀ ਜੱਥੇ ਨੂੰ ਸਿਰਪਾਓ ਭੇਟ ਕਰਨ ਸਮੇਂ ਜਤਿੰਦਰਪਾਲ ਸਿੰਘ ਸਲੂਜਾ, ਮੋਹਨ ਸਿੰਘ ਚੋਹਾਨ, ਅਰਜਨ ਸਿੰਘ ਚੀਮਾ ਤੇ ਹੋਰ