ਵਿਦਿਆਰਥੀਆਂ ਨੂੰ ਜਾਗਰੂਕ ਕੀਤਾ .

1800 ਵਿੱਦਿਆਰਥੀਆਂ ਨੂੰ ਡੇਂਗੂ,ਮਲੇਰੀਆ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ-ਡਾ.ਰਮਨਦੀਪ ਕੌਰ 

ਸਕੂਲਾਂ ਕਾਲਜਾਂ 'ਚ ਜਾਗਰੂਕਤਾ ਮੁਹਿੰਮ ਰਹੇਗੀ ਜਾਰੀ 

ਲੁਧਿਆਣਾ 16 ਸਤੰਬਰ (ਰਾਕੇਸ਼ ਅਰੋੜਾ) ਸਿਵਲ ਸਰਜਨ ਡਾ. ਰਮਨਦੀਪ ਕੌਰ  ਦੀ ਅਗਵਾਈ ਹੇਠ ਜਿਲ੍ਹੇ ਭਰ ਵਿੱਚ ਡੇਂਗੂ,ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਆਮ ਲੋਕਾਂ ਅਤੇ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਰਮਨਦੀਪ ਕੌਰ ਨੇ ਦੱਸਿਆ ਕਿ ਬਾਰਸ਼ਾਂ ਕਾਰਨ ਡੇਂਗੂ ਮਲੇਰੀਆ ਚਿਕਨਗੁਨੀਆ  ਡਾਇਰੀਆ, ਟਾਈਫਾਇਡ ਅਤੇ ਪੀਲੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੇਵਾਲ ਵਿਖੇ ਪੜ੍ਹਦੇ 1800 ਵਿਦਿਆਰਥੀਆਂ ਅਤੇ ਲਗਭਗ 40 ਅਧਿਆਪਕਾਂ ਨੂੰ ਜਾਗਰੂਕ ਕੀਤਾ। ਗਿਆ ।ਉਨਾਂ ਦੱਸਿਆ ਕਿ ਇਹ ਮੁਹਿੰਮ ਜ਼ਿਲ੍ਹੇ ਭਰ ਵਿੱਚ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹਾ ਬੀਸੀਸੀ ਕੋ-ਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਬਰਸਾਤੀ ਪਾਣੀ ਅਕਸਰ ਗਲੀਆਂ, ਛੱਤਾਂ, ਖਾਲੀ ਪਲਾਟਾਂ ਅਤੇ ਹੋਰ ਥਾਵਾਂ ’ਤੇ ਇਕੱਠਾ ਹੋ ਜਾਂਦਾ ਹੈ। ਇਹ ਪਾਣੀ ਮੱਛਰਾਂ ਦੀ ਪੈਦਾ ਹੋ ਜਾਂਦਾ ਹੈ। ਮੱਛਰਾਂ ਦੇ ਕੱਟਣ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੇਜ਼ੀ ਨਾਲ ਫੈਲਦੀਆਂ ਹਨ। ਡੇਂਗੂ ਵਿੱਚ ਬੁਖਾਰ, ਸਰੀਰ ਦਰਦ ਅਤੇ ਪਲੇਟਲਿਟ ਘੱਟ ਹੋਣ ਦੇ ਲੱਛਣ ਪ੍ਰਗਟ ਹੁੰਦੇ ਹਨ। ਮਲੇਰੀਆ ਦੇ ਮਰੀਜ਼ਾਂ ਨੂੰ ਬੁਖਾਰ ਚੜ੍ਹਨਾ ਅਤੇ ਕੰਬਣੀ ਆਉਣਾ ਸ਼ੁਰੂ ਹੋ ਜਾਂਦਾ ਹੈ। ਚਿਕਨਗੁਨੀਆ ਵਿਚ ਤੇਜ਼ ਬੁਖਾਰ ਅਤੇ ਜੋੜਾਂ ਵਿੱਚ ਦਰਦ ਹੁੰਦਾ ਹੈ। 
ਇਸੇ ਤਰ੍ਹਾਂ ਦੂਸ਼ਿਤ ਪਾਣੀ ਦੇ ਇਸਤੇਮਾਲ ਨਾਲ ਡਾਇਰੀਆ, ਟਾਈਫਾਇਡ ਅਤੇ ਪੀਲੀਆ ਵਰਗੀਆਂ ਬਿਮਾਰੀਆਂ ਵੀ ਫੈਲਦੀਆਂ ਹਨ। ਦੂਸ਼ਿਤ ਪਾਣੀ ਨਾਲ ਪੇਟ ਦਰਦ,ਉਲਟੀਆਂ, ਦਸਤ, ਅੰਤੜੀ ਰੋਗ , ਹੈਪੇਟਾਈਟਿਸ ਅਤੇ ਟਾਈਫਾਈਡ ਆਦਿ  ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ । ਉਨਾਂ ਦੱਸਿਆ ਕਿ ਆਪਣੇ ਘਰਾਂ ਅਤੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਕੁਲਰ, ਟੈਂਕੀਆਂ, ਗਮਲੇ ਅਤੇ ਛੱਤਾਂ ’ਤੇ ਪਾਣੀ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਸੁੱਕਾ ਰੱਖਿਆ ਜਾਵੇ। ਪੀਣ ਵਾਲੇ ਪਾਣੀ ਨੂੰ ਹਮੇਸ਼ਾਂ ਉਬਾਲਕੇ  ਜਾਂ ਫਿਲਟਰ ਕਰਕੇ ਹੀ ਵਰਤਿਆ ਜਾਵੇ। ਬਾਹਰਲਾ ਕੱਚਾ ਜਾਂ ਗੰਦੇ ਵਾਤਾਵਰਣ ਵਿੱਚ ਬਣਿਆ ਖਾਣਾ ਖਾਣ ਤੋਂ ਬਚਣਾ ਚਾਹੀਦਾ ਹੈ। ਜੇਕਰ ਕਿਸੇ ਨੂੰ ਤੇਜ ਬੁਖਾਰ, ਦਸਤ, ਉਲਟੀ, ਸਰੀਰ ਦਰਦ ਜਾਂ ਹੋਰ ਕੋਈ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਰਕਾਰੀ ਹਸਪਤਾਲ ਜਾਂ ਡਿਸਪੈਂਸਰੀ ਵਿੱਚ ਡਾਕਟਰੀ ਜਾਂਚ ਅਤੇ ਇਲਾਜ ਲਿਆ ਜਾਵੇ ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਰੇਸ਼ ਕੁਮਾਰ ਤੋਂ ਇਲਾਵਾ ਹੋਰ ਸਟਾਫ ਹਾਜ਼ਰ ਸੀ।