ਨਸ਼ੀਲੇ ਪਦਾਰਥਾਂ ਨੂੰ ਕੀਤਾ ਅਗਨ ਭੇਂਟ .

ਪੁਲਿਸ ਨੇ 357 ਐਨ.ਡੀ.ਪੀ.ਐਸ ਕੇਸਾਂ ਵਿੱਚ ਬ੍ਰਾਮਦ ਨਸ਼ੀਲੇ ਪਦਾਰਥਾਂ ਨੂੰ ਕੀਤਾ ਅਗਨੀ ਭੇੇਟ 

ਅੰਮ੍ਰਿਤਸਰ/ਬਾਬਾ ਬਕਾਲਾ ਸਾਹਿਬ 16ਸਤੰਬਰ (ਸੁਖਰਾਜ ਸਿੰਘ ਮਧੇਪੁਰ) - ਯੁੱਧ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਤ ਤੇ ਪੰਜਾਬ ਪੁਲਿਸ ਵੱਲੋਂ ਡਰੱਗ ਦੇ ਖਿਲਾਫ਼ ਜੀਰੋ ਟੋਲਰਸ ਪਾਲਿਸੀ ਤਹਿਤੀ ਨਸ਼ੇ ਦਾ ਧੰਦਾ ਕਰਨ ਵਾਲਿਆ ਖਿਲਾਫ਼ ਸਖ਼ਤ ਐਕਸ਼ਨ ਲੈ ਕੇ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮੇਂ ਦਰਜ਼ ਕਰਕੇ ਨਸ਼ੀਲੇ ਪਦਾਰਥਾਂ ਨੂੰ ਬ੍ਰਾਮਦ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਕਾਨੂੰਨੀ ਪ੍ਰਕਿਰੀਆ ਮੁਕੰਮਲ ਕਰਕੇ ਬ੍ਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਜਿਸਤੇ ਤਹਿਤ ਅੱਜ ਮਿਤੀ 16-09-2025 ਨੂੰ 1) ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ, 2) ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ, 3) ਜਿਲ੍ਹਾ ਤਰਨ ਤਾਰਨ, 4) ਐਸ.ਐਸ.ਓ.ਸੀ ਅੰਮ੍ਰਿਤਸਰ, 5) ਏ.ਐਨ.ਟੀ.ਐਫ਼ ਅੰਮ੍ਰਿਤਸਰ, 6) ਏ.ਐਨ.ਟੀ.ਐਫ ਲੁਧਿਆਣਾ ਅਤੇ 7) ਏ.ਐਨ.ਟੀ.ਐਫ਼ ਰੇਂਜ਼ ਜਲੰਧਰ ਵੱਲੋਂ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਵੱਖ-ਵੱਖ ਮੁਕੱਦਮਿਆ ਵਿੱਚ ਬ੍ਰਾਮਦ ਕੇਸ ਪ੍ਰਾਪਰਟੀ ਨੂੰ ਨਸ਼ਟ ਕਰਨ ਲਈ ਨਿਯੁੱਕਤ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਬਰਾਨ, ਜਿੰਨਾਂ ਦੇ ਨੋਡਲ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ  ਨੂੰ ਨਿਯੁਕਤ ਕੀਤਾ ਗਿਆ ਹੈ ਵੱਲੋਂ ਖੰਨਾ ਪੇਪਰ ਮਿੱਲ, ਅੰਮ੍ਰਿਤਸਰ ਵਿੱਖੇ ਪੁੱਜ਼ ਕੇ ਉਹਨਾਂ ਦੀ ਦੇਖ-ਰੇਖ ਹੇਠ ਐਨ.ਡੀ.ਪੀ.ਐਸ ਐਕਟ ਅਧੀਨ 357 ਵੱਖ-ਵੱਖ ਮੁਕੱਦਿਆਂ ਵਿੱਚ ਬ੍ਰਾਮਦ ਕੇਸ ਪ੍ਰਾਪਰਟੀ ਨੂੰ ਪਾਰਦਰਸ਼ੀ ਤਰੀਕੇ ਨਾਲ ਜਾਬਤੇ ਅਨੁਸਾਰ ਬਾਇਲਰ ਵਿੱਚ ਪਾ ਕੇ ਨਸ਼ਟ ਕੀਤਾ ਗਿਆ।