ਕੰਪਿਊਟਰ ਅਧਿਆਪਕਾਂ ਦਾ ਰੋਸ ਮਾਰਚ .
ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਾ ਕਰਨ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਦੁਆਰਾ ਕਾਲੀਆਂ ਝੰਡੀਆਂ ਨਾਲ ਕੀਤਾ ਗਿਆ ਮੋਹਾਲੀ ਤੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵੱਲ ਰੋਸ ਮਾਰਚ
ਲੁਧਿਆਣਾ : ਸਤੰਬਰ ਮਹੀਨੇ ਦੇ ਤਿੰਨ ਹਫ਼ਤੇ ਬੀਤ ਜਾਣ ਦੇ ਬਾਅਦ ਵੀ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ਼ ਹੈ। ਪੰਜਾਬ ਸਰਕਾਰ ਦੁਆਰਾ ਕੰਪਿਊਟਰ ਅਧਿਆਪਕਾਂ ਨਾਲ ਬਾਰ ਬਾਰ ਮੀਟਿੰਗਾਂ ਮੁਲਤਵੀ ਕਰਨ, ਕੰਪਿਊਟਰ ਅਧਿਆਪਕਾਂ ਤੇ ਬਣਦਾ ਛੇਵਾਂ ਪੇ ਕਮਿਸ਼ਨ ਲਾਗੂ ਨਾ ਕਰਨ ਅਤੇ ਪੰਜਾਬ ਸਿਵਿਲ ਸਰਵਿਸ ਰੁਲਜ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ਼ ਕਰਨ ਨੂੰ ਮਜਬੂਰ ਹਨ। ਜਿਥੇ ਬਾਕੀ ਮੁਲਾਜਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਸਤੰਬਰ ਮਹਿਨੇ ਦੇ ਸ਼ੁਰੂਆਤ ਵਿੱਚ ਪ੍ਰਾਪਤ ਹੋ ਚੁੱਕੀ ਹੈ ਉਥੇ ਹੀ ਮੁੱਖ ਦਫਤਰ, ਵਿੱਤ ਵਿਭਾਗ ਅਤੇ ਸਰਕਾਰ ਦੀ ਅਣਗਹਿਲੀ ਕਾਰਨ ਕੰਪਿਊਟਰ ਅਧਿਆਪਕਾਂ ਨੂੰ ਤਨਖਾਹ ਨਾ ਮਿਲਣ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦਾ ਮੁੱਖ ਕਾਰਨ ਤਨਖਾਹ ਦਾ ਪੇਚੀਦਾ ਪ੍ਰਬੰਧ ਹੈ ਜੋ ਮੁੱਖ ਦਫ਼ਤਰ ਵੱਲੋਂ ਅਪਣਾਇਆ ਜਾ ਰਿਹਾ ਹੈ ਅਤੇ ਇਸਦੇ ਚੱਲਦੇ ਹਰ ਵਾਰ ਤਨਖਾਹ ਮਿਲਣ ਵਿੱਚ ਦੇਰੀ ਹੁੰਦੀ ਹੈ। ਹਰ ਮਹੀਨੇ ਤਨਖਾਹ ਲੇਟ ਹੋਣ ਦਾ ਵਰਤਾਰਾ ਬਹੁਤ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਝੱਲਣਾ ਪੈ ਰਿਹਾ ਜਿਸ ਦੇ ਚਲਦਿਆਂ ਕੰਪਿਊਟਰ ਅਧਿਆਪਕਾਂ ਨੂੰ ਆਪਣੇ ਘਰ ਦੇ ਜਰੂਰੀ ਖਰਚੇ ਕਰਨ ਵਿੱਚ ਬਹੁਤ ਜਿਆਦਾ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਬਹੁਤ ਸਾਰੇ ਅਧਿਆਪਕਾਂ ਨੇ ਹਾਊਸ ਲੋਨ ਲਏ ਹੋਏ ਹਨ, ਵੱਖ ਵੱਖ ਤਰ੍ਹਾਂ ਦੇ ਬਿਲਾਂ ਦਾ ਭੁਗਤਾਨ ਕਰਨਾ ਹੁੰਦਾ ਹੈ ਜਾਂ ਕਈ ਤਰਾ ਦੇ ਹੋਰ ਖਰਚੇ ਹਰ ਮਹੀਨੇ ਸਮੇਂ ਸਿਰ ਨਾ ਹੋਣ ਕਾਰਨ ਕੰਪਿਊਟਰ ਅਧਿਆਪਕਾਂ ਨੂੰ ਭਾਰੀ ਜੁਰਮਾਨੇ ਵੀ ਭਰਨੇ ਪੈਂਦੇ ਹਨ ਪਰ ਸਿੱਖਿਆ ਵਿਭਾਗ ਅਤੇ ਸਰਕਾਰ ਇਸ ਦਾ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕਰ ਰਹੀ ਹੈ।
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਜਥੇਬੰਦੀ ਵੱਲੋਂ ਤਨਖਾਹ ਜ਼ਾਰੀ ਕਰਨ ਦੇ ਪ੍ਰਬੰਧ ਨੂੰ ਸਰਲ਼ ਬਣਾਉਂਦੇ ਹੋਏ ਸਕੂਲ ਪੱਧਰ ਤੇ ਕਰਨ ਅਤੇ ਸਾਰੇ ਗੰਭੀਰ ਮੁੱਦੇ ਹੱਲ ਕਰਨ ਲਈ ਸਿੱਖਿਆ ਵਿਭਾਗ ਵਿੱਚ ਮਰਜਿੰਗ ਕਰਨ ਸਬੰਧੀ ਵਾਰ ਵਾਰ ਮੰਗ ਕੀਤੀ ਜਾ ਰਹੀ ਹੈ ਪਰ ਪੰਜਾਬ ਸਰਕਾਰ ਦਾ ਇਸ ਗੰਭੀਰ ਮੁੱਦੇ ਵੱਲ ਕੋਈ ਧਿਆਨ ਜਿਸਦਾ ਦੇ ਨਤੀਜੇ ਵਜੋਂ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕ 23 ਸਤੰਬਰ 2025 ਦਿਨ ਮੰਗਲਵਾਰ ਮੋਹਾਲੀ ਵਿਖੇ ਸਿੱਖਿਆ ਭਵਨ ਪੰਜਾਬ ਦੇ ਮੁੱਖ ਦਫਤਰ ਦੇ ਗੇਟ ਸਾਹਮਣੇ ਇਕੱਠੇ ਹੋ ਕੇ ਪੰਜਾਬ ਸਿਵਿਲ ਸਕੱਤਰੇਤ ਚੰਡੀਗੜ੍ਹ ਵੱਲ ਕਾਲੀਆਂ ਝੰਡੀਆਂ ਨਾਲ ਜੋਰਦਾਰ ਰੋਸ਼ ਪ੍ਰਦਰਸਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਦੁਆਰਾ ਸ਼ਮੂਲੀਅਤ ਕੀਤੀ ਗਈ।
ਜਥੇਬੰਦੀ ਦੇ ਸੂਬਾਈ ਆਗੂ ਜੋਨੀ ਸਿੰਗਲਾ, ਰਣਜੀਤ ਸਿੰਘ, ਨਰਦੀਪ ਸ਼ਰਮਾ, ਸੁਨੀਤ ਸਰੀਨ, ਬਵਲੀਨ ਬੇਦੀ, ਪਰਮਵੀਰ ਸਿੰਘ, ਰਜਵੰਤ ਕੌਰ, ਕਰਮਜੀਤ ਪੁਰੀ, ਰਾਕੇਸ਼ ਸੈਣੀ, ਅੰਜੂ ਜੈਨ, ਕੁਲਵਿੰਦਰ ਸਿੰਘ, ਗਗਨਦੀਪ ਸਿੰਘ, ਦਿਸ਼ਕਰਨ ਕੌਰ, ਸੀਮਾ ਰਾਣੀ, ਬਲਜੀਤ ਸਿੰਘ, ਸੁਮਨ ਭਾਰਦਵਾਜ, ਰਘੁਵੀਰ ਸਿੰਘ, ਰਮਨ ਵਸ਼ਿਸ਼ਟ, ਧਰਮਿੰਦਰ ਸਿੰਘ, ਗੁਰਬਖਸ਼ ਲਾਲ, ਪਵਨਜੀਤ ਸਿੰਘ, ਸ਼ਮਸ਼ੇਰ ਸਿੰਘ, ਜਗਰਾਜ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਰੋਸ਼ ਪ੍ਰਗਟ ਕਰਦੇ ਹੋਏ ਕਿਹਾ ਕਿ ਤਨਖਾਹ ਹਰ ਮੁਲਾਜਮ ਦਾ ਮੁੱਢਲਾ ਹੱਕ ਹੈ ਅਤੇ ਹਰ ਮੁਲਾਜਮ ਦੀਆਂ ਮੁੱਢਲੀਆਂ ਘਰੇਲੂ ਲੋੜਾਂ ਤਨਖਾਹ ਉੱਤੇ ਨਿਰਭਰ ਹੁੰਦੀਆਂ ਹਨ। ਇਸ ਲਈ ਤਨਖਾਹ ਵਿੱਚ ਦੇਰੀ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਤਨਖਾਹ ਦੇ ਤੁਰੰਤ ਹੱਲ ਲਈ ਮੋਹਾਲੀ ਤੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵੱਲ ਰੋਸ਼ ਮਾਰਚ ਕੀਤਾ ਗਿਆ। ਜਿਸ ਦੀ ਹਰ ਤਰ੍ਹਾਂ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬਣਦੀ ਹੈ। ਇਸ ਐਕਸ਼ਨ ਵਿੱਚ ਭਰਾਤਰੀ ਜਥੇਬੰਦੀਆਂ ਵੱਲੋਂ ਸਰਦਾਰ ਵਿਕਰਮਦੇਵ ਸਿੰਘ ਪੰਜਾਬ ਪ੍ਰਧਾਨ ਡੈਮੋਕਰੇਟਿਕ ਟੀਚਰ ਫਰੰਟ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਮਾਨ, ਗੁਰਵਿੰਦਰ ਸਿੰਘ ਸਸਕੌਰ ਜਨਰਲ ਸਕੱਤਰ ਜੀਟੀਯੂ ਪੰਜਾਬ ਜ਼ਿਲ੍ਹਾ ਪਟਿਆਲਾ, ਪਰਮਜੀਤ ਸਿੰਘ ਜਨਰਲ ਸੈਕਟਰੀ ਪਟਿਆਲਾ, ਡਾਕਟਰ ਮੈਡਮ ਟੀਨਾ ਮੇਰੀਟੋਰੀਅਸ ਟੀਚਰਸ ਯੂਨੀਅਨ ਡਿਸਟਰਿਕਟ ਮੋਹਾਲੀ ਪੰਜਾਬ ,
ਵੱਲੋਂ ਸ਼ਮੂਲੀਅਤ ਕੀਤੀ ਗਈ।