ਮਿਸ਼ਨ ਚੜ੍ਹਦੀ ਕਲਾ.
*ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਦਾਣਾ ਮੰਡੀ ਖੰਨਾ 'ਚ ਆੜਤੀਆ ਐਸੋਸੀਏਸ਼ਨ ਨਾਲ ਮੀਟਿੰਗ*
*- ਮੰਡੀਆਂ 'ਚ ਸੁੱਕੇ ਝੋਨੇ ਦੀ ਆਮਦ 'ਤੇ ਦਿੱਤਾ ਜ਼ੋਰ*
ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਮੂਹਿਕ ਸਹਿਯੋਗ ਦੀ ਵੀ ਕੀਤੀ ਅਪੀਲ
ਖੰਨਾ/ਲੁਧਿਆਣਾ, 25 ਸਤੰਬਰ (ਵਾਸੂ ਜੇਤਲੀ) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਮੰਡੀ ਅਫ਼ਸਰ ਲੁਧਿਆਣਾ ਗੁਰਮਤਪਾਲ ਸਿੰਘ ਗਿੱਲ ਵੱਲੋਂ ਦਾਣਾ ਮੰਡੀ ਖੰਨਾ ਵਿਖੇ ਆੜਤੀਆ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਮੰਡੀਆਂ ਵਿੱਚ ਸੁੱਕੇ ਝੌਨੇ ਦੀ ਆਮਦ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਜ਼ਿਮੀਦਾਰਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਤੁਰੰਤ ਖਰੀਦ ਦੇ ਨਾਲ ਫੌਰੀ ਅਦਾਇਗੀ ਕੀਤੀ ਜਾ ਸਕੇ।
ਜ਼ਿਲ੍ਹਾ ਮੰਡੀ ਅਫ਼ਸਰ ਵਲੋ ਮੀਟਿੰਗ ਵਿੱਚ ਹਾਜ਼ਰੀਨ ਨੂੰ ਡਿਪਟੀ ਕਮਿਸ਼ਨਰ ਦੇ ਆਦੇਸ਼ ਅਨੁਸਾਰ ''ਮਿਸ਼ਨ ਚੜ੍ਹਦੀ ਕਲਾ'' ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆ ਲਈ ਸਮੂਹਿਕ ਸਹਾਇਤਾ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਕਮਲਦੀਪ ਸਿੰਘ ਮਾਨ , ਲੇਖਾਕਾਰ ਹਰਜਿੰਦਰ ਸਿੰਘ, ਹਰਬੰਸ ਸਿੰਘ ਰੋਸ਼ਾ ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ, ਯਾਦਵਿੰਦਰ ਸਿੰਘ ਲਿਬੜਾ ਅਤੇ ਹਮੀਰ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।