ਗੁਰਬਾਣੀ ਕੀਰਤਨ .

ਸੰਗਤਾਂ ਨੇ ਗੁਰਬਾਣੀ ਸ਼ਬਦ ਕੀਰਤਨ ਦਾ ਮਾਣਿਆ ਆਨੰਦ

ਲੁਧਿਆਣਾ, 30 ਸਤੰਬਰ (ਰਾਕੇਸ਼ ਅਰੋੜਾ) - ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਾਰੀ ਵਿਸ਼ੇਸ਼ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ  ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਜੱਥਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਗੁਰਸ਼ਰਨ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪ੍ਰਮਵੀਰ ਸਿੰਘ ਅਤੇ ਭਾਈ ਗੁਰਮੇਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਉਨ੍ਹਾਂ ਦੇ ਜੱਥੇ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥੇ ਭਾਈ ਗੁਰਮੇਲ ਸਿੰਘ ਨੂੰ ਸਿਰਪਾਓ ਭੇਟ ਕੀਤੇ। ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਜਗਦੇਵ ਸਿੰਘ ਗੋਹਲਵੜੀਆ, ਸੋਹਣ ਸਿੰਘ ਗੋਗਾ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਮੋਹਨ ਸਿੰਘ ਚੋਹਾਨ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਸੁਰਿੰਦਰ ਸਿੰਘ ਨਾਰੰਗ, ਗੁਰਦੇਵ ਸਿੰਘ ਖੁੱਲਰ, ਤਨਵੀਰ ਕੌਰ, ਭੁਪਿੰਦਰ ਸਿੰਘ ਐਨ ਐਸ, ਪਰਮਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ।