ਖੁਸ਼ਬੂ ਬਾਂਸਲ ਨੇ ਅਹੁਦਾ ਸੰਭਾਲਿਆ .
ਖੁਸ਼ਬੂ ਬਾਂਸਲ ਨੇ ਸੰਭਾਲਿਆ ਪੰਜਾਬ ਇਨਫੋਟੈਕ ਦੇ ਡਾਇਰੈਕਟਰ ਦਾ ਅਹੁਦਾ
ਲੁਧਿਆਣਾ, 30 ਸਤੰਬਰ (ਰਾਕੇਸ਼ ਅਰੋੜਾ) - ਆਮ ਆਦਮੀ ਪਾਰਟੀ ਦੇ ਵਲੰਟੀਅਰ ਖੁਸ਼ਬੂ ਬਾਂਸਲ ਨੇ ਅੱਜ ਪੰਜਾਬ ਇਨਫੋਟੈਕ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਹ ਅਹੁਦਾ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿੱਚ ਸੰਭਾਲਦਿਆਂ ਉਨ੍ਹਾਂ ਨੇ ਪਾਰਟੀ ਨੂੰ ਇਸ ਨਿਯੁਕਤੀ ਲਈ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਮਾਮਲਿਆਂ ਦੇ ਇਨਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਦੇ ਆਈਟੀ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਨ।
ਪੰਜਾਬ ਇਨਫੋਟੈਕ, ਜੋ ਕਿ ਪੰਜਾਬ ਸਰਕਾਰ ਦੀ ਆਈਟੀ ਅਤੇ ਇਲੈਕਟ੍ਰਾਨਿਕਸ ਵਿਭਾਗ ਨਾਲ ਜੁੜੀ ਇੱਕ ਪ੍ਰਮੁੱਖ ਸੰਸਥਾ ਹੈ, ਨੂੰ ਨਵੇਂ ਡਾਇਰੈਕਟਰ ਦੇ ਰੂਪ ਵਿੱਚ ਖੁਸ਼ਬੂ ਬਾਂਸਲ ਦੀ ਨਿਯੁਕਤੀ ਨਾਲ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਨੇ ਆਪਣੇ ਨਵੇਂ ਰੋਲ ਵਿੱਚ ਸੰਸਥਾ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਟੀਮ ਨਾਲ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਜ਼ਾਹਰ ਕੀਤੀ ਹੈ।ਇਸ ਮੌਕੇ ਤੇ ਪਾਰਟੀ ਲੀਡਰਸ਼ਿਪ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।