Sonia Alag Congratulates SharanPal Singh Makkar.

ਸੋਨੀਆ ਅਲੱਗ ਨੇ ਸ਼ਰਨਪਾਲ ਮੱਕੜ ਨੂੰ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ

ਲੁਧਿਆਣਾ, 3 ਅਕਤੂਬਰ (ਸਰਬਜੀਤ) : ਜਿਲ੍ਹਾ ਸਪੋਰਟਸ ਵਿੰਗ ਦੀ ਪ੍ਰਧਾਨ ਸੋਨੀਆ ਅਲੱਗ ਨੇ ਸ਼ਰਨਪਾਲ ਸਿੰਘ ਮੱਕੜ ਨੇ ਅੱਜ ਰਸਮੀ ਤੌਰ 'ਤੇ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ। ਇਸ ਮੌਕੇ ਪ੍ਰਧਾਨ ਸੋਨੀਆ ਅਲੱਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸ਼ਰਨਪਾਲ ਸਿੰਘ ਮੱਕੜ ਨੂੰ ਮਿਲੀ ਨਵੀਂ ਭੂਮਿਕਾ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
ਪ੍ਰਧਾਨ ਸੋਨੀਆ ਅਲੱਗ ਨੇ ਕਿਹਾ ਕਿ ਉਨ੍ਹਾਂ ਦੀ ਇਹ ਨਿਯੁਕਤੀ ਉਦਯੋਗਿਕ ਇਕਾਈਆਂ ਦੇ ਵਿਕਾਸ ਅਤੇ ਪੰਜਾਬ ਦੀ ਆਰਥਿਕਤਾ ਦੀ ਸਮੁੱਚੀ ਤਰੱਕੀ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ।