ਕਣਕ ਦੀਆਂ ਨਵੀਂਆਂ ਲਾਹੇਵੰਦ ਕਿਸਮਾਂ .

ਕਣਕ ਦੀਆਂ ਨਵੀਆਂ ਕਿਸਮਾਂ ਪੀ ਬੀ ਡਬਲਊ 872 ਅਤੇ ਐਚ ਡੀ 3386 ਵਧੇਰੇ ਲਾਹੇਵੰਦ: ਬਰਾੜ 

ਲੁਧਿਆਣਾ,  14 ਅਕਤੂਬਰ (ਰਾਕੇਸ਼ ਅਰੋੜਾ) - ਹਾੜੀ ਦੇ ਮੌਸਮ ਦੌਰਾਨ ਪੰਜਾਬ ਵਿੱਚ ਕਣਕ ਅਨਾਜ ਦੀ ਮੁੱਖ ਫਸਲ ਹੈ ਇਸ ਦੀ ਬੀਜਾਈ ਝੋਨੇ ਤੋਂ ਬਾਅਦ ਵੱਡੇ ਪੱਧਰ ਤੇ ਕੀਤੀ ਜਾਂਦੀ ਹੈ ਕਣਕ ਸਰਦੀ ਰੁੱਤ ਦੀ ਫਸਲ ਹੈ ਸ਼ੁਰੂ ਵਿੱਚ ਕਣਕ ਨੂੰ ਠੰਡ ਦੀ ਲੋੜ ਹੁੰਦੀ ਹੈ ਕਣਕ ਦੀ ਫਸਲ ਕਲਰ ਅਤੇ ਸੇਮ ਵਾਲੀਆਂ ਜਮੀਨਾਂ ਤੋਂ ਬਿਨਾਂ  ਸਾਰੀਆਂ ਜਮੀਨ ਵਿੱਚ ਪੈਦਾ ਕੀਤੀ ਜਾ ਸਕਦੀ ਹੈ ਇਹ ਪ੍ਰਗਟਾਵਾ ਫਿਰੋਜ਼ਪੁਰ ਰੋਡ ਸਥਿਤ ਬਰਾੜ ਸੀਡਜ ਦੇ ਐਮ. ਡੀ ਹਰਵਿੰਦਰ ਸਿੰਘ ਬਰਾੜ ਨੇ ਕੀਤਾ  ਉਹਨਾਂ ਦੱਸਿਆ ਕਿ ਇਸ  ਸਾਲ ਕਣਕ ਦੀਆਂ ਨਵੀਆਂ ਕਿਸਮਾਂ ਲਿਆਂਦੀਆਂ ਗਈਆਂ ਹਨ ਜਿਨਾਂ ਵਿੱਚੋਂ ਮੁੱਖ ਤੌਰ ਤੇ  ਪੀ ਏ ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀ  ਨਵੀਂ ਕਿਸਮ  ਪੀ ਬੀ ਡਬਲਿਊ 872  ਹੈ (ਜਾਣਕਾਰੀ ਹਿਤ) ਇਸ ਦਾ  ਕੱਦ 100 ਸੈਂ. ਮੀ ਤੱਕ ਹੁੰਦਾ ਹੈ ਇਹ ਕਿਸਮ ਤਕਰੀਬਨ 152 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ  ਇਸ ਕਿਸਮ ਦਾ ਝਾੜ  24 ਕੁਇੰਟਲ ਪ੍ਰਤੀ ਏਕੜ ਤੱਕ ਨਿਕਲ ਸਕਦਾ ਹੈ  ਇਹ ਕਿਸਮ ਗਰਮੀ ਦੇ ਤਾਪਮਾਨ ਦਾ ਟਾਕਰਾ ਕਰਨ ਦੀ ਸਮਰਥਾ ਰੱਖਦੀ ਹੈ ਇਹ ਕਿਸਮ ਭੂਰੀ ਤੇ ਪੀਲੀ ਕੁੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰਥਾ ਰੱਖਦੀ ਹੈ । ਇਸ ਦਾ ਨਾੜ ਮੋਟਾ ਹੋਣ ਕਰਕੇ ਇਹ ਕਿਸਮ ਡਿੱਗਦੀ ਨਹੀਂ ਇਸ ਕਿਸਮ ਦੇ ਦਾਣੇ ਚਮਕੀਲੇ ਅਤੇ ਮੋਟੇ ਹੁੰਦੇ ਹਨ ਇਹ ਕਿਸਮ ਅਗੇਤੀ ਅਤੇ ਪਿਛੇਤੀ ਕਿਸਮ ਹੈ ਇਹ ਕਿਸਮ ਪੋਪੂਲਰ ਹੇਠ ਬੀਜਣ ਲਈ ਵੀ ਢੁਕਵੀਂ ਹੈ ਇਸ ਦੀ ਬੀਜਾਈ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਕੀਤੀ ਜਾ ਸਕਦੀ ਹੈ। ਉਹਨਾਂ ਨੇ ਦੱਸਿਆ ਕਿ ਦੂਸਰੀ ਕਣਕ ਦੀ ਲਾਹੇਵੰਦ ਕਿਸਮ ਆਈ ਏ ਆਰ ਆਈ ਦਿੱਲੀ ਵੱਲੋਂ ਪਾਸ ਕਣਕ ਦੀ ਨਵੀਂ ਕਿਸਮ ਐਚ ਡੀ 3386 ਹੈ   ਇਸ ਦੀ ਬੀਜਾਈ ਦਾ  ਸਮਾਂ 25 ਅਕਤੂਬਰ  ਤੋਂ ਲੈ ਕੇ 30 ਨਵੰਬਰ ਤੱਕ ਹੈ ਇਸ ਦਾ ਔਸਤਨ ਕਦ 100 ਸੈਂ.ਮੀ ਤੱਕ ਹੁੰਦਾ ਹੈ ਇਹ ਕਿਸਮ 140 ਤੋਂ 145 ਦਿਨ ਵਿੱਚ ਪੱਕਦੀ ਹੈ ਇਸ ਕਿਸਮ ਦਾ ਫੂਟਾਰਾ ਬਹੁਤ ਜਿਆਦਾ ਹੁੰਦਾ ਹੈ ਇਹ ਕਿਸਮ ਪੀਲੀ ਕੁੰਗੀ ਤੇ ਭੂਰੀ  ਕੁੰਗੀ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ ਇਸ ਕਿਸਮ ਦਾ ਝਾੜ ਹੁਣ ਤੱਕ ਆਈਆਂ ਸਾਰੀਆਂ ਕਿਸਮਾਂ ਨਾਲੋਂ ਵੱਧ ਨਿਕਲਿਆ ਹੈ ਇਹ ਕਿਸਮ ਡਿਗਦੀ ਨਹੀਂ ਹੈ ਇਸ ਦੇ ਦਾਣੇ ਮੋਟੇ ਤੇ ਚਮਕਦਾਰ ਹੁੰਦੇ ਹਨ ਅਤੇ ਇਹ ਪੋਸਟੀਕ ਤੱਤਾਂ ਨਾਲ ਭਰਪੂਰ ਹੈ । ਇਸ  ਕਿਸਮ ਨੂੰ ਪੰਜਾਬ, ਹਰਿਆਣਾ, ਯੂ ਪੀ ਆਦਿ ਰਾਜਾਂ ਵਿੱਚ ਬੀਜਣ ਦੀ ਸਿਫਾਰਿਸ਼ ਕੀਤੀ ਗਈ ਹੈ। ਇਸ ਦਾ ਬੀਜ 40 ਕਿਲੋ ਪ੍ਰਤੀ ਏਕੜ ਵਿੱਚ ਪਾਉਣਾ ਚਾਹੀਦਾ ਹੈ। ਇਹ ਕਿਸਮ ਰੋਗ ਰਾਹਿਤ ਹੈ ਇਹ ਕਿਸਮ ਗਰਮੀ ਅਤੇ ਸਰਦੀ ਰੁੱਤ ਨੂੰ ਸਹਾਰਨ ਦੀ ਸਮਰੱਥਾ ਰੱਖਦੀ ਹੈ ਉਹਨਾਂ  ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀਆਂ ਹੋਰ  ਕਿਸਮਾਂ ਡੀ ਬੀ ਡਬਲਊ 327,  ਡੀ ਬੀ ਡਬਲਊ 371, 372 , ਡੀ ਬੀ ਡਬਲਊ 222, ਡੀ ਬੀ ਡਬਲਊ 187,  ਐਚਡੀ 3086 ਵੀ ਕਿਸਮਾਂ ਵਧੇਰੇ ਲਾਹੇਵੰਦ ਹਨ ਉਹਨਾਂ ਦੱਸਿਆ ਕਿ ਚਾਰੇ ਦੀਆਂ ਕਿਸਮਾਂ ਦੀ ਬੀਜਾਈ ਦਾ ਢੁਕਵਾਂ ਸਮਾਂ ਚੱਲ ਰਿਹਾ ਹੈ ਜਿਨਾਂ ਵਿੱਚੋਂ ਬਰਸੀਮ ਬੀ ਐਲ 10, ਹਾੜੂ, ਬੀ ਐਲ 42, ਰਾਈ ਘਾਹ ਨੰਬਰ 1, ਮੱਖਣ ਘਾਹ, ਜਵਾਂ ਕੈਂਟ  ਹੋਰ ਕਿਸਮਾਂ ਛੋਲੇ ,ਮਸਰ , ਮਟਰ , ਅਲਸੀ,    ਤੋਰਿਆ,ਰਾਇਆ ਸਰੋ ,  ਗੋਭੀ ਸਰ੍ਹੋਂ 
 ਦੀ ਬੀਜਾਈ ਕਰਕੇ ਕਿਸਾਨ ਭਰਾ  ਵਧੇਰੇ ਮੁਨਾਫਾ ਲੈ ਸਕਦੇ ਹਨ।