Senior Congress Leader Gurmel Singh Pehalwan met Party Spokesman Alok Sharma.
ਗੁਰਮੇਲ ਸਿੰਘ ਪਹਿਲਵਾਨ ਨੇ ਆਲ ਇੰਡੀਆ ਕਾਂਗਰਸ ਦੇ ਸਪੋਕਸਮੈਨ ਅਲੋਕ ਸ਼ਰਮਾ ਨਾਲ ਕੀਤੀ ਮੁਲਾਕਾਤ
ਲੁਧਿਆਣਾ 30 ਅਕਤੂਬਰ (ਰਾਕੇਸ਼ ਅਰੋੜਾ) - ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਵਕਤਾ ਅਲੋਕ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀ ਮਜਬੂਤੀ ਲਈ ਵਿਚਾਰ ਵਟਾਂਦਰਾ ਕੀਤਾ/ ਗੁਰਮੇਲ ਸਿੰਘ ਪਹਿਲਵਾਨ ਨੇ ਦੱਸਿਆ ਕਿ 2027 'ਚ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਹੋਰ ਮਜਬੂਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਕਾਂਗਰਸ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜੋ ਜਮੀਨੀ ਪੱਧਰ ਤੇ ਵਰਕਰਾਂ ਨੂੰ ਨਾਲ ਲੈ ਕੇ ਚਲਦੀ ਹੈ। ਅਤੇ ਉਨਾਂ ਨੂੰ ਸਮੇਂ ਸਮੇਂ ਤੇ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹਦ ਦੁਖੀ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਲੋਕ ਪੂਰਾ ਮਨ ਬਣਾਈ ਬੈਠੇ ਹਨ। ਆਲੋਕ ਸ਼ਰਮਾ ਨੇ ਗੁਰਮੇਲ ਸਿੰਘ ਪਹਿਲਵਾਨ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪਹਿਲਾਂ ਨਾਲੋਂ ਤਕੜੇ ਹੋ ਕੇ ਕੰਮ ਕਰਨ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਲਿਆਂਦੀ ਜਾ ਸਕੇ।ਇਸ ਮੌਕੇ ਸ ਗੁਰਮੇਲ ਸਿੰਘ ਪਹਿਲਵਾਨ ਦੇ ਨਾਲ ਕਾਂਗਰਸੀ ਆਗੂ ਸੰਨੀ ਪਹੂਜਾ ਵੀ ਹਾਜ਼ਰ ਸਨ।
