Sanction Letters Issued for Compensation to Floods affected .
ਗਿੱਦੜਬਾਹਾ ਵਿਖੇ ਭਾਰੀ ਬਾਰਿਸ਼ਾਂ ਕਾਰਨ ਨੁਕਸਾਨੇ ਘਰਾਂ ਲਈ ਮੁਆਵਜ਼ੇ ਲਈ 1 ਲੱਖ 68 ਹਜ਼ਾਰ ਦੇ ਸੈਕਸ਼ਨ ਪੱਤਰ ਜਾਰੀ
ਗਿੱਦੜਬਾਹਾ (ਨਰਿੰਦਰ ਵਧਵਾ) ਬੀਤੇ ਦਿਨੀਂ ਹਲਕੇ ਵਿੱਚ ਭਾਰੀ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਹਲਕਾ ਗਿੱਦੜਬਾਹਾ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ ਸੰਦੀਪ ਸਿੰਘ ਸੰਨੀ ਢਿੱਲੋਂ ਗਿੱਦੜਬਾਹਾ ਦੇ ਲਾਭਪਾਤਰੀਆਂ ਨੂੰ 1 ਲੱਖ 68 ਹਜ਼ਾਰ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਪੱਤਰ ਜਾਰੀ ਕੀਤੇ। ਇਸ ਮੌਕੇ ਉਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ ਪੀੜਤਾਂ ਬਾਰਿਸ਼ ਦਾ ਸ਼ਿਕਾਰ ਲੋਕਾਂ ਨੂੰ ਜੋ ਮੁਆਵਜ਼ਾ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਸੀ । ਉਸਦੇ ਤਹਿਤ ਅੱਜ ਇਹ ਰਾਸ਼ੀ ਲਾਭ ਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਨਜ਼ੂਰੀ ਪੱਤਰਾਂ ਦੇ ਨਾਲ ਹੀ ਲਾਭਪਾਤਰੀਆਂ ਦੇ ਖਾਤੇ ਵਿੱਚ ਸਿੱਧੇ ਪੈਸੇ ਪਾਏ ਜਾਣਗੇ ਉਨ੍ਹਾਂ ਮਨਜ਼ੂਰੀ ਪੱਤਰ ਦੀ ਵੰਡ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸੀ ਕਿ ਲੋਕਾਂ ਨੂੰ ਕੁਦਰਤੀ ਮਾਰ ਤੋਂ ਬਚਾਉਣ ਹੈ ਤੇ ਮੁੜ ਤੋਂ ਆਪਣੇ ਪੈਰਾਂ ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਸਦਕਾ ਅਸੀਂ ਹੜ੍ਹ ਪੀੜ੍ਹਤਾਂ ਲੋਕਾਂ ਦੇ ਜੀਵਨ ਨੂੰ ਮੁੜ ਤੋਂ ਲੀਹ ਤੇ ਲਿਆਉਣ ਵਿੱਚ ਕਾਮਯਾਬ ਹੋ ਰਹੇ ਹਾਂ ਇਸ ਮੌਕੇ ਦੀਪਕ ਭਾਰਦਵਾਜ ਤਹਿਸੀਲਦਾਰ ਗਿੱਦੜਬਾਹਾ, ਪਟਵਾਰੀ ਹਲਕਾ ਰਜਿੰਦਰ ਸਿੰਘ,ਮਹਿਮਾ ਸਿੰਘ ਏ,ਐਸ,ਐਮ,ਡਾਟਾ ਐਂਟਰੀ ਆਪਰੇਟਰ ਸ ਗੁਰਜਿੰਦਰ ਸਿੰਘ, ਰਜਿੰਦਰ ਸਿੰਘ ਤੋਂ ਇਲਾਵਾ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

