State Level Meeting of Water Supply & Sanitation Contract Workers' Union.


ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੰਪੰਨ


- ਜਲ ਸਪਲਾਈ ਕਾਮਿਆਂ ਵੱਲੋਂ ਮੁਕੰਮਲ ਕੰਮ ਬੰਦ ਰੱਖ ਕੇ 2,3 ਅਤੇ 4 ਦਸੰਬਰ ਨੂੰ ਲਗਾਤਾਰ ਦਿਨ-ਰਾਤ ਦੇ ਦੇਣ ਦਾ ਐਲਾਨ


-ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਦਾ ਪੱਕਾ ਰੁਜਗਾਰ ਕਰਨ ਵਾਲੀ ਪਾਲਿਸੀ ਲਾਗੂ ਕੀਤੀ ਜਾਵੇ - ਵਰਿੰਦਰ ਮੋਮੀ


ਲੁਧਿਆਣਾ, 19 ਨਵੰਬਰ  (ਵਾਸੂ ਜੇਤਲੀ) -  ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਅਗੁਵਾਈ ਹੇਠ ਕੀਤੀ ਗਈ, ਜਿਸ ’ਚ ਸੂਬਾ ਕਮੇਟੀ ਮੈਂਬਰ, ਵੱਖ ਵੱਖ ਜਿਲ੍ਹਿਆ ਦੇ ਪ੍ਰਧਾਨ/ਜਨਰਲ ਸਕੱਤਰ ਸਮੇਤ ਹੋਰ ਸਰਗਰਮ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਕਈ ਅਹਿਮ ਏਜੰਡਿਆ ਤੇ ਵਿਚਾਰ ਚਰਚਾ ਕਰਨ ਉਪਰੰਤ ਸਰਵ ਸੰਮਤੀ ਨਾਲ ਫੈਸਲੇ ਲਏ ਗਏ। ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਦੇ ਖਿਲਾਫ ਪੂਰ ਅਮਨ ਢੰਗ ਨਾਲ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕਰਦੇ ਹੋਏ ਐਲਾਨ ਕੀਤਾ ਗਿਆ।
ਇਸ ਸਬੰਧੀ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਹਾਲ ਹੀ ਵਿੱਚ ਵਿਭਾਗੀ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੇ ਆਦੇਸ਼ਾਂ ਤਹਿਤ ਜਸਸ ਵਿਭਾਗ ’ਚ ਫੀਲਡ ਅਤੇ ਦਫਤਰਾਂ ’ਚ ਕੰਮ ਕਰਦੇ ਇੰਨਲਿਸਟਮੈਟ/ਆਉਟਸੋਰਸ ਵਰਕਰਾਂ ਨੂੰ ਸਿੱਧੇ ਕੰਟਰੈਕਟ ਤੇ ਲੈਣ ਵਾਲੀ ਪਾਲਿਸੀ (ਪ੍ਰਪੋਜਲ) ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ, ਪੰਜਾਬ ਸਰਕਾਰ ਨੂੰ ਭੇਜੀ ਗਈ ਹੈ, ਜੱਥੇਬੰਦੀ ਵੱਲੋਂ ਇਹ ਪਾਲਿਸੀ ਵਰਕਰ ਵਿਰੋਧੀ ਕਰਾਰ ਦੇ ਕੇ ਮੁੱਢੋ ਰੱਦ ਕੀਤਾ ਗਿਆ ਹੈ ਅਤੇ ਇਸ ਪਾਲਿਸੀ ਵਿੱਚ ਸੋਧਾਂ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਜੋ ਵਿਭਾਗ ਵਿੱਚ ਕੰਮ ਕਰਦੇ 4329 ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਦਾ ਪੱਕਾ ਰੁਜਗਾਰ ਅਤੇ ਸੁਰੱਖਿਆਤ ਹੋ ਸਕੇ।  ਕਿਉਂਕਿ ਇਸ ਪਾਲਸੀ ਅਨੁਸਾਰ ਇੰਨਲਿਸਟਮੈਟ, ਆਉਟਸੋਰਸ ਵਰਕਰਾਂ ਦਾ ਭਵਿੱਖ ਸਾਫ਼ ਨਹੀਂ ਕੀਤਾ ਗਿਆ ਅਤੇ ਵਰਕਰ ਜੋਕਿ ਸਰਕਾਰ ਦੀਆਂ ਜਰੂਰੀ ਸੇਵਾਵਾਂ ਰੈਗੂਲਰ ਮੁਲਾਜਮਾਂ ਵਾਂਗ ਤਨਦੇਹੀ ਨਾਲ ਨਿਭਾਅ ਰਹੇ ਹਨ, ਇਹ ਪਾਲਿਸੀ ਇਨ੍ਹਾਂ ਇਨਲਿਸਟਮੈਂਟ ਵਰਕਰਾਂ ਦੇ ਹੱਕ ਲਈ ਨਹੀਂ ਹੈ। ਜਦਕਿ ਬੇਲੋੜੀਆਂ ਕੰਟੀਸ਼ਨਾਂ ਲਗਾ ਕੇ ਸਭ ਕੁਝ ਤੋੜ-ਮਰੋੜ ਕੇ ਪੰਜਾਬ ਸਰਕਾਰ ਅੱਗੇ ਪੇਸ਼ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਦੇ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਂਗ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਨ ਵਾਲੀ ਤਜਵੀਜ (ਪਾਲਿਸੀ) ਲਾਗੂ ਕਰਕੇ ਪੱਕਾ ਰੁਜਗਾਰ ਕਰਨ ਵਾਲੀ ਪ੍ਰਮੁੱਖ ਮੰਗ ਦਾ ਹੱਲ ਕਰਨ ਵਿੱਚ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੇਟ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਉਥੇ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ, ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜਗਾਰ ਨੂੰ ਖੋਹ ਕੇ ਬੇਰੁਜਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸਦੇ ਚਲਦੇ ਵਰਕਰਾਂ ਵੱਲੋਂ ਮਜਬੂਰੀ ਵੱਸ ਆਪਣੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ। 
ਉਨ੍ਹਾਂ ਕਿਹਾ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਜਲ ਸਪਲਾਈ ਵਿਭਾਗ ਦੇ ਕਾਮੇ ਮਿਤੀ 2, 3 ਅਤੇ 4 ਦਸੰਬਰ 2025 ਨੂੰ ਆਪਣੇ ਕੰਮਾਂ ਨੂੰ ਮੁਕੰਮਲ ਬੰਦ ਕਰਕੇ ਵਿਭਾਗੀ ਦਫਤਰਾਂ ਅੱਗੇ ਲਗਾਤਾਰ ਦਿਨ-ਰਾਤ ਦੇ ਸਾਰੇ ਪੰਜਾਬ ਵਿੱਚ ਸਰਕਲ, ਡਵੀਜਨ ਅਤੇ ਸਬ ਡਵੀਜਨ ਪੱਧਰੀ ਧਰਨੇ ਦੇਣਗੇ। 4 ਦਸੰਬਰ ਨੂੰ ਸਾਰੇ ਪੰਜਾਬ ਵਿੱਚ ਜਲ ਸਪਲਾਈ ਕਾਮੇ ਪਰਿਵਾਰਾਂ ਅਤੇ ਬੱਚਿਆ ਸਮੇਤ ਸ਼ਾਮਿਲ ਹੋਣਗੇ ਅਤੇ ਸ਼ਹਿਰਾਂ ਵਿੱਚ ਰੋਸ਼ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਰ ਰਾਹੀ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ। ਜਿਸਦੀ ਤਿਆਰੀ ਲਈ ਜਿਲ੍ਹਾ ਪੱਧਰੀ ਮੀਟਿੰਗ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨਾ ਅਤੇ ਜਦੋਂ ਤੱਕ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਲੇਬਰ ਐਕਟ 1948 ਅਤੇ 2019 ਵਿਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋਂ-ਘੱਟ ਉਜਰਤ 34244 ਰੁਪਏ ਜਸਸ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿੱਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਤੇ ਲਾਗੂ ਕਰਨਾ। ਵਰਕਰਾਂ ਨੂੰ ਈ.ਪੀ.ਐਫ., ਈ.ਐਸ.ਆਈ. ਸਹੂਲਤਾਂ ਦੇਣਾ। ਕਿਰਤ ਕਾਨੂੰਨ, ਬੋਨਸ ਦਾ ਭੁਗਤਾਨ ਐਕਟ, 1965 ਮੁਤਾਬਿਕ ਆਊਟਸੋਰਸ ਵਰਕਰਾਂ ਨੂੰ 8.33 ਪ੍ਰਤੀਸ਼ਤ ਬੋਨਸ ਤਨਖਾਹ ਦੇ ਨਾਲ ਦੇਣਾ। ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰ ਜੋਕਿ ਠੇਕਾ ਪ੍ਰਣਾਲੀ ਦਾ ਸੰਤਾਪ ਭੋਗਦੇ ਹੋਏ 58 ਸਾਲ ਉਮਰ ਹੋ ਗਈ ਹੈ, ਉਨ੍ਹਾਂ ਵੱਲੋਂ ਲਗਾਤਾਰ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕਾਮਿਆਂ ਦੇ ਵਾਰਸਾਂ ਨੂੰ ਵੀ ਪੱਕੀ ਨੌਕਰੀ ਦੇਣਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੇ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ (ਜਲ ਘਰ) ਦਾ ਜਬਰੀ ਪੰਚਾਇਤੀਕਰਨ/ਪੰਚਾਇਤੀਕਰਨ, ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਸ ਲੈਣਾ। ਪੰਚਾਇਤਾਂ ਨੂੰ ਹੈਡ �"ਵਰ ਕੀਤੀਆਂ ਜਲ ਸਪਲਾਈ ਸਕੀਮਾਂ ਮੁੜ ਵਿਭਾਗ ਅਧੀਨ ਕਰਨਾ ਆਦਿ ਹੱਕੀ ਤੇ ਜਾਇਜ ਮੰਗਾਂ ਹਨ, ਦਾ ਹੱਲ ਕਰਵਾਉਣ ਤੱਕ ਜੱਥੇਬੰਦੀ ਵੱਲੋਂ ਪੂਰਅਮਨ ਢੰਗ ਨਾਲ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੀਟਿੰਗ ਵਿਚ ਉਪਰੋਕਤ ਆਗੂਆਂ ਤੋਂ ਇਲਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ, ਸੂਬਾ ਖਜਾਨਚੀ ਰੁਪਿੰਦਰ ਸਿੰਘ ਫਿਰੋਜਪੁਰ, ਮੀਤ ਪ੍ਰਧਾਨ ਭੁਪਿੰਦਰ ਸਿੰਘ ਕੁਤਬੇਵਾਲ, ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜੁਆਇਟ ਪ੍ਰੈਸ ਸਕੱਤਰ ਜਸਵੀਰ ਸਿੰਘ ਸੀਰਾ,  ਗੁਰਵਿੰਦਰ ਸਿੰਘ,  ਤਜਿੰਦਰ ਸਿੰਘ ਮਾਨ, ਮੇਜਰ ਸਿੰਘ ਮੋਹਾਲੀ ਮੌਜੂਦ ਸਨ।