ਸੰਤ ਗਿਆਨੀ ਅਮੀਰ ਸਿੰਘ ਨੇ 34ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ .


ਕੀਤੇ ਗਏ ਪ੍ਰਬੰਧਾਂ ਤੋਂ ਸੰਤੁਸ਼ਟੀ ਪ੍ਰਗਟਾਈ ਅਤੇ ਕੁਝ ਨਵੇਂ ਸੁਝਾਅ ਸਾਂਝੇ ਕੀਤੇ

ਸਿੰਘ ਸਾਹਿਬਾਨ, ਸਿੱਖ ਕੌਮ ਦੀਆਂ ਮਹਾਨ ਸ਼ਖਸੀਅਤਾਂ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਗੁਰਮਤਿ ਸੰਗੀਤ ਦੇ ਮਾਹਰ ਉਸਤਾਦ ਕੀਰਤਨੀਏ ਪੰਥ ਪ੍ਰਸਿੱਧ ਕਥਾਵਾਚਕ ਅਤੇ ਢਾਡੀ ਜਥੇ ਵੀ ਸ਼ਮੂਲੀਅਤ ਕਰਨਗੇ

ਲੁਧਿਆਣਾ 8 ਦਸੰਬਰ ( ਪ੍ਰਿਤਪਾਲ ਸਿੰਘ ਪਾਲੀ) - ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਪਰਮ ਸੰਤ ਬਾਬਾ ਸੁਚਾ ਸਿੰਘ ਜੀ ਵੱਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ ਤੇ ਪਸਾਰ ਲਈ ਆਰੰਭੇ ਕਾਰਜਾਂ ਤਹਿਤ 34 ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 11, 12, 13 ਅਤੇ 14 ਦਸੰਬਰ ਮੁਤਾਬਿਕ ਵੀਰਵਾਰ, ਸ਼ੁਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ "34ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ" ਦੇ ਪ੍ਰਬੰਧਾਂ ਸਬੰਧੀ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਅਮੀਰ ਸਿੰਘ ਜੀ ਨੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਦੇ ਵਿਿਦਆਰਥੀਆਂ ਪਾਸੋਂ ਇਕ-ਇਕ ਪੱਖ ਤੋਂ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਕੀਤੇ ਗਏ ਪ੍ਰਬੰਧਾਂ ਤੋਂ ਸੰਤੁਸ਼ਟੀ ਪ੍ਰਗਟਾਈ ਅਤੇ ਕੁਝ ਨਵੇਂ ਸੁਝਾਅ ਸਾਂਝੇ ਕੀਤੇ। 'ਅਦੁੱਤੀ ਗੁਰਮਤਿ ਸੰਗੀਤ" ਸੰਮੇਲਨ ਸਬੰਧੀ ਜਾਣਕਾਰੀ ਦਿੰਦਿਆਂ ਮਹਾਂਪੁਰਸ਼ਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਹੇਗਾ। ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਸਲੋਕ ਮਹਲਾ ਨੌਵਾਂ ਦਾ ਰਾਗ ਆਤਮਕ ਕੀਰਤਨ ਹੋਵੇਗਾ। ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੌਰਾਨ ਸਿੰਘ ਸਾਹਿਬਾਨ, ਸਿੱਖ ਕੌਮ ਦੀਆਂ ਮਹਾਨ ਸ਼ਖਸੀਅਤਾਂ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਗੁਰਮਤਿ ਸੰਗੀਤ ਦੇ ਮਾਹਰ ਉਸਤਾਦ ਕੀਰਤਨੀਏ ਪੰਥ ਪ੍ਰਸਿੱਧ ਕਥਾਵਾਚਕ ਅਤੇ ਢਾਡੀ ਜਥੇ ਵੀ ਸ਼ਮੂਲੀਅਤ ਕਰਨਗੇ।
ਸਮਾਗਮ ਦੇ ਅੰਤਲੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਜੀਵਨ ਬਾਣੀ ਤੇ ਸ਼ਹਾਦਤ ਵਿਸ਼ੇ ਤੇ ਇੱਕ ਪੁਸਤਕ ਰਿਲੀਜ਼ ਹੋਵੇਗੀ। ਉਸ ਦਿਨ ਹੀ ਡਾਕਟਰ ਇੰਦਰਜੀਤ ਸਿੰਘ ਗੋਗਆਣੀ, ਡਾ: ਸਰਬਜਿੰਦਰ ਸਿੰਘ, ਡਾ: ਸੁਖਦਿਆਲ ਸਿੰਘ, ਡਾ: ਅਨੁਰਾਗ ਸਿੰਘ, ਡਾ: ਕਰਮਜੀਤ ਸਿੰਘ ਵਾਈਸ ਚਾਂਸਲਰ ਅਤੇ ਡਾਕਟਰ ਕੇਸੀ ਸਿੰਘ ਆਦਿ ਵਿਦਵਾਨਾਂ ਨੂੰ ਉਨ੍ਹਾਂ ਦੀਆਂ ਵਡਮੁੱਲੀਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਜਾਵੇਗਾ। ਦਫਤਰ ਜਵੱਦੀ ਟਕਸਾਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਗੁਰਮਤਿ ਸੰਗੀਤ ਦੇ ਪ੍ਰੇਮੀਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਵਿੱਚ ਸਮੂਲੀਅਤ ਕਰਨ ਲਈ ਪੁੱਜ ਰਹੇ ਹਨ। ਜਿਨਾਂ ਦੀ ਰਿਹਾਇਸ਼, ਲੰਗਰ, ਸਿਹਤ ਸਹੂਲਤ, ਗਠੜੀ ਤੇ ਜੌੜਾ ਘਰ ਅਤੇ ਵਾਹਨਾਂ ਦੀ ਪਾਰਕਿੰਗ ਆਦਿ ਲਈ ਉਚੇਚੇ ਪ੍ਰਬੰਧ ਕੀਤੇ ਗਏ ਹਨ।