ਲੁਧਿਆਣਾ, 16 ਦਸੰਬਰ: ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਾਹੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੇ ਨੈਸ਼ਨਲ ਹੈਰਲਡ ਮਾਮਲੇ ਵਿੱਚ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਕਾਂਗਰਸ ਪਾਰਟੀ ਦੇ ਪੱਖ ਤੇ ਮੋਹਲਕਾ ਦਿੱਤੀ ਹੈ ਅਤੇ ਸਪਸ਼ਟ ਕਰ ਦਿੱਤਾ ਹੈ ਕਿ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ।
ਇੱਥੇ ਜਾਰੀ ਇੱਕ ਬਿਆਨ ਵਿੱਚ ਲ,।ਦੀਵਾਨ ਨੇ ਕਿਹਾ ਕਿ ਇਸ ਫੈਸਲੇ ਨੇ ਸੰਵਿਧਾਨਿਕ ਸੰਸਥਾਵਾਂ ਉੱਪਰ ਲੋਕਾਂ ਦੇ ਭਰੋਸੇ ਨੂੰ ਹੋਰ ਮਜਬੂਤ ਕਰ ਦਿੱਤਾ ਹੈ। ਉਹਨਾਂ ਨੇ ਪਾਰਦਰਸ਼ਤਾ, ਲੋਕਤਾਂਤਰਿਕ ਮੁੱਲਾਂ, ਅਤੇ ਕਾਨੂੰਨ ਦੇ ਸ਼ਾਸਨ ਉੱਪਰ ਕਾਂਗਰਸ ਪਾਰਟੀ ਦੀ ਵਚਨਬਧਤਾ ਨੂੰ। ਦਰਸਾਉਂਦੇ ਹੋਏ ਕਿਹਾ ਕਿ ਪਾਰਟੀ ਅਗਵਾਈ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਗੁਮਰਾਹਕੁੰਨ ਅਫਵਾਹ ਦਾ ਪਰਦਾਫਾਸ਼ ਹੋ ਗਿਆ ਹੈ ਅਤੇ ਕਾਨੂੰਨ ਦੇ ਨਿਆਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।