ਮੁਸਲਮਾਨ ਅੱਜ ਦੇਖਣ ਈਦ-ਉਲ-ਫਿਤਰ ਦਾ ਚੰਨ: ਸ਼ਾਹੀ ਇਮਾਮ ਪੰਜਾਬ .



ਲੁਧਿਆਣਾ, 18 ਮਾਰਚ (ਸ਼ਾਹਿਦ) : ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਅੱਜ 19 ਮਾਰਚ ਨੂੰ ਹਰ ਮੁਸਲਮਾਨ ਈਦ-ਉਲ-ਫਿਤਰ ਦਾ ਚੰਨ ਵੇਖੇ। ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਸਲਮਾਨ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਨਾਲ ਸੰਪਰਕ ਕਰਨ ਤਾਂ ਜੋਂ ਈਦ ਦਾ ਐਲਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ 19 ਮਾਰਚ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ 20 ਮਾਰਚ ਦਿਨ ਸ਼ੁੱਕਰਵਾਰ ਨੂੰ ਈਦ-ਉਲ-ਫਿਤਰ ਦਾ ਤਿਊਹਾਰ ਮਨਾਇਆ ਜਾਵੇਗਾ। ਜੇਕਰ 19 ਮਾਰਚ ਨੂੰ ਚੰਨ ਨਜ਼ਰ ਨਹੀਂ ਆਉਂਦਾ ਤਾਂ 21 ਮਾਰਚ ਦਿਨ ਸ਼ਨੀਵਾਰ ਨੂੰ ਈਦ-ਉਲ-ਫਿਤਰ ਦਾ ਪਵਿੱਤਰ ਦਿਹਾੜਾ ਮਨਾਇਆ ਜਾਵੇਗਾ।