ਖੰਨਾ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ ਵਿਸ਼ੇਸ ਮੁਹਿੰਮ.
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਸੁਰੱਖਿਅਤ ਮਾਹੌਲ ਬਣਾਉਣ ਲਈ ਖੰਨਾ ਪੁਲਿਸ ਵੱਲੋਂ ਨਸ਼ਿਆਂ ਦੇ ਅੱਡਿਆਂ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ*
*ਖੰਨਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 8 ਸੰਵੇਦਨਸ਼ੀਲ ਥਾਵਾਂ ਨੂੰ ਕੀਤਾ ਜਾ ਰਿਹਾ ਹੈ ਸਾਫ : ਡਾ. ਦਰਪਣ ਆਹਲੂਵਾਲੀਆ*
*ਅਪਰਾਧ ਰੋਕਣ ਲਈ ਵਾਤਾਵਰਣ ਸੁਧਾਰ ‘ਤੇ ਜ਼ੋਰ—ਐਸ.ਐਸ.ਪੀ ਖੰਨਾ*
ਖੰਨਾ/ਲੁਧਿਆਣਾ, 15 ਅਪ੍ਰੈਲ (ਗੀਤਾ ਸਕਸੈਨਾ) : ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਇੱਕ ਹੋਰ ਨਵੀਂ ਪਹਿਲਕਦਮੀ ਤਹਿਤ ਨਸ਼ਿਆਂ ਦੇ ਅੱਡਿਆਂ ਨੂੰ ਖਤਮ ਕਰਨ ਲਈ ਮੁਹਿੰਮ ਵਿੱਢੀ ਹੈ ਜਿਸ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।
ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੰਨਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਅਤੇ ਵਾਤਾਵਰਣ ਡਿਜ਼ਾਈਨ ਅਪਰਾਧ ਰੋਕਥਾਮ ਮੁਹਿੰਮ ਤਹਿਤ ਖਾਲੀ ਖੰਡਰ ਅਤੇ ਜੰਗਲੀ ਬੂਟੀਆਂ ਵਾਲੇ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਨਸ਼ੇੜੀਆਂ ਵੱਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਜਾਂਦਾ ਹੈ ਅਤੇ ਮਾੜੇ ਅਨਸਰਾਂ ਵੱਲੋਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਅਜਿਹੀ ਇਲਾਕੇ ਲੋਕਾਂ ਲਈ ਇੱਕ ਖਤਰਾ ਹਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੀ ਇਸ ਨਾਲ ਛੋਟੇ ਅਪਰਾਧਾਂ ਵਿੱਚ ਵਾਧਾ ਹੁੰਦਾ ਹੈ।
ਐਸ.ਐਸ.ਪੀ ਖੰਨਾ ਨੇ ਦੱਸਿਆ ਕਿ ਅਜਿਹੀਆਂ ਉਜਾੜ ਥਾਵਾਂ ਨਾਲ ਸੰਬੰਧਿਤ ਮਾਲ ਅਧਿਕਾਰੀਆਂ ਅਤੇ ਨਿੱਜੀ ਮਾਲਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਇਹਨਾਂ ਨਾਲ ਮਿਲ ਕੇ ਅਜਿਹੇ ਖੰਡਰਾਂ ਨੂੰ ਢਾਇਆ ਜਾ ਰਿਹਾ ਹੈ ਅਤੇ ਪੂਰਨ ਤੌਰ ਤੇ ਸਾਫ ਸਫਾਈ ਕੀਤੀ ਜਾ ਰਹੀ ਹੈ।
ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਚਾਲੂ ਰਹੇਗੀ। ਅਪਰਾਧ ਵਿੱਚ ਯੋਗਦਾਨ ਪਾਉਣ ਵਾਲੇ ਵਾਤਾਵਰਣਕ ਕਾਰਕਾਂ ਨੂੰ ਘਟਾਉਣ ਲਈ ਅੱਜ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਅਜਿਹੇ 8 ਮੁੱਖ ਸਥਾਨਾਂ ਨੂੰ ਸਾਫ ਕੀਤਾ ਜਾ ਰਿਹਾ ਹੈ ਸਾਡਾ ਮੁੱਖ ਮਕਸਦ ਇਹੀ ਹੈ ਕਿ ਅਜਿਹੇ ਨਸ਼ੇ ਦੇ ਸੇਵਨ ਕਰਨ ਵਾਲੇ ਅੱਡਿਆਂ ਨੂੰ ਖਤਮ ਕਰਨਾ ਅਪਰਾਧ ਨੂੰ ਰੋਕਣਾ ਅਤੇ ਇੱਕ ਸੁਰੱਖਿਤ ਮਾਹੌਲ ਪੈਦਾ ਕਰਨਾ ਹੈ।
