ਹਰ ਪਰਿਵਾਰ ਨੂੰ ਮੁਫ਼ਤ ਇਲਾਜ ਦੀ ਵੱਡੀ ਸਹੂਲਤ .

*ਐਸ.ਡੀ.ਐਮ ਸਵਾਤੀ ਟਿਵਾਣਾ ਨੇ ਖੰਨਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ* 

*ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜੋੜਨ ਦੇ ਨਿਰਦੇਸ਼*

*ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਨੂੰ  ਦਿੱਤੀ ਜਾ ਰਹੀ ਹੈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਵੱਡੀ ਸਹੂਲਤ : ਸਵਾਤੀ ਟਿਵਾਣਾ* 

*ਸਿਹਤ ਬੀਮਾ ਯੋਜਨਾ ਨਾਲ ਹਰ ਪਰਿਵਾਰ ਨੂੰ ਮਿਲੇਗਾ ਵੱਡਾ ਲਾਭ: ਐਸ.ਐਮ.ਓ ਡਾ. ਮਨਿੰਦਰ ਭਸੀਨ*

ਖੰਨਾ/ਲੁਧਿਆਣਾ, 17 ਅਪ੍ਰੈਲ (ਗੀਤਾ ਸਕਸੈਨਾ): ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਸ਼ੁੱਕਰਵਾਰ ਨੂੰ ਦਫਤਰ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਮਾਨੂੰਪੁਰ ਅਤੇ ਖੰਨਾ, ਆਸ਼ਾ ਵਰਕਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਨਾਲ ਰਿਵਿਊ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ ਵੀ ਮੌਜੂਦ ਸਨ।

ਐਸ.ਡੀ.ਐਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਬਣਾ ਕੇ ਦਿੱਤੇ ਜਾ ਰਹੇ ਹਨ। ਜਿਸ ਅਧੀਨ ਹਰ ਯੋਗ ਲਾਭ ਪਰਿਵਾਰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਖੇ ਜਾ ਕੇ 10 ਲੱਖ ਤੱਕ ਸਲਾਨਾ ਇਲਾਜ ਦੀ ਸੁਵਿਧਾ ਹੈ। 

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਨੇੜਲੇ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਸਿਹਤ ਬੀਮਾ ਕਾਰਡ ਬਿਲਕੁਲ ਮੁਫਤ ਬਣਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਦਿੱਤੇ ਸ਼ਡਿਊਲ ਅਨੁਸਾਰ ਪਿੰਡਾਂ ਵਿੱਚ ਕੈਂਪ ਲਗਾ ਕੇ ਵੀ ਇਹ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਹਰ ਪਰਿਵਾਰ ਲਈ ਸਲਾਨਾ 10 ਲੱਖ ਰੁਪਏ ਦੇ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੇੜੇ ਦੇ ਸੀ.ਐਸ.ਸੀ ਸੈਂਟਰ 'ਤੇ ਜਾਂ ਲੱਗ ਰਹੇ ਕੈਂਪਾਂ ਵਿੱਚ ਜਾ ਕੇ ਆਪਣੇ 10 ਲੱਖ ਦੇ ਸਿਹਤ ਬੀਮਾ ਕਾਰਡ ਬਣਾਉਣ ਦੀ ਰਜਿਸਟਰੇਸ਼ਨ ਜਰੂਰ ਕਰਵਾਈ ਜਾਵੇ।

ਸਵਾਤੀ ਟਿਵਾਣਾ ਨੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਦੀ ਸਿਹਤ ਬੀਮਾ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਕਰਵਾਈ ਜਾਵੇ।

ਐਸ.ਐਮ.ਓ ਖੰਨਾ ਡਾਕਟਰ ਮਨਿੰਦਰ ਭਸੀਨ ਨੇ ਦੱਸਿਆ ਕਿ ਅੱਜ ਇਥੇ ਸਾਰੀਆਂ ਆਸ਼ਾ ਵਰਕਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਹੈ। ਜਿਸ ਦਾ ਉਦੇਸ਼ ਹਰੇਕ ਪਰਿਵਾਰ ਦਾ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਬੀਮਾ ਕਾਰਡ ਬਣਾਉਣਾ ਹੈ। ਉਹਨਾਂ ਕਿਹਾ ਕਿ ਇਹ ਸਿਹਤ ਬੀਮਾ ਕਾਰਡ ਬਣਾਉਣ ਲਈ ਹਰੇਕ ਪਰਿਵਾਰ ਨੂੰ ਵੱਡਾ ਲਾਭ ਹੋਵੇਗਾ। ਇਸ ਮੀਟਿੰਗ ਦਾ ਇਹੀ ਮੁੱਖ ਮਕਸਦ ਹੈ।