AAP ਦੇ ਕਈ ਲੀਡਰ ਕਾਂਗਰਸ ਵਿਚ ਸ਼ਾਮਲ .
ਜੰਡਿਆਲਾ ਗੁਰੂ ਵਿੱਚ ‘ਆਪ’ ਨੂੰ ਝਟਕਾ, ਸੀਨੀਅਰ ਵਲੰਟੀਅਰ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ
ਰਾਜਾ ਵੜਿੰਗ ਤੇ ਡੈਨੀ ਬੰਡਾਲਾ ਦੀ ਅਗਵਾਈ ਹੇਠ ਸ਼ਮੂਲੀਅਤ, ਜਗਰੂਪ ਸਿੰਘ ਰੂਬੀ ਦੀ ਅਗਵਾਈ ਵਿੱਚ ਵੱਡੀ ਤਬਦੀਲੀ
ਜੰਡਿਆਲਾ ਗੁਰੂ (ਮਲਕੀਤ ਸਿੰਘ ਚੀਦਾ) : ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਕਈ ਸੀਨੀਅਰ ਵਲੰਟੀਅਰਾਂ ਨੇ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਸ਼ਮੂਲੀਅਤ ਹਲਕੇ ਦੇ ਸੀਨੀਅਰ ਆਗੂ ਜਗਰੂਪ ਸਿੰਘ ਰੂਬੀ ਦੀ ਅਗਵਾਈ ਹੇਠ ਹੋਈ।
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਐਮ.ਐਲ.ਏ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜਗਰੂਪ ਸਿੰਘ ਰੂਬੀ ਤਜਿੰਦਰ ਸਿੰਘ ਚੰਦੀ, ਬਲਜਿੰਦਰ ਸਿੰਘ ਹੁੰਦਲ, ਸੰਦੀਪ ਸਿੰਘ ਚੌਹਾਨ, ਅਰਸ਼ਦੀਪ ਸਿੰਘ ਖੇਲਾ ਅਤੇ ਅਮਰਜੀਤ ਸਿੰਘ ਚੌਹਾਨ ਸਮੇਤ ਕਈ ਵਰਕਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ।ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਐਮ.ਐਲ.ਏ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ-ਹਿਤੈਸ਼ੀ ਨੀਤੀਆਂ ਤੇ ਚੱਲਦੀ ਆਈ ਹੈ ਅਤੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਅੱਜ ਪਾਰਟੀ ਵਿੱਚ ਸ਼ਾਮਲ ਹੋਏ ਹਨ, ਉਹਨਾਂ ਦੀ ਮਿਹਨਤ ਅਤੇ ਤਜਰਬੇ ਨਾਲ ਹਲਕੇ ਵਿੱਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਰਕਾਰ ਤੋਂ ਨਿਰਾਸ਼ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਵੱਡਾ ਸਮਰਥਨ ਮਿਲੇਗਾ।
ਇਸ ਮੌਕੇ,ਤੇ ਕਾਂਗਰਸ ਪਾਰਟੀ ਦੇ ਆਗੂ ਅਤੇ ਮੁੱਖ ਬਲਾਰਾ ਅਵਤਾਰ ਸਿੰਘ ਟੱਕਰ ਜਾਣੀਆਂ, ਪੰਜਾਬ ਇੰਟਕ ਦੇ ਪ੍ਰਧਾਨ ਸੁਰਿੰਦਰ ਸ਼ਰਮਾ, ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ, ਮਨਜੀਤ ਸਿੰਘ ਚੌਹਾਨ ਬਲਾਕ ਸੰਮਤੀ ਮੈਂਬਰ, ਅਮਰਬੀਰ ਸਿੰਘ,ਕਸ਼ਮੀਰ ਸਿੰਘ ਮਹਿਤਾ ਮੀਤ ਪ੍ਰਧਾਨ ਜ਼ਿਲਾ ਕਾਂਗਰਸ ਕਮੇਟੀ, ਸ. ਹਰਜਿੰਦਰ ਸਿੰਘ ਸਾਬਕਾ ਸਰਪੰਚ ਮਹਿਤਾ,ਜਗਜੀਤ ਸਿੰਘ ਜੋਗੀ ਸਾਬਕਾ ਸਰਪੰਚ ਮਿਹਰਬਾਨਪੁਰਾ, ਜੋਗਾ ਸਿੰਘ ਅਮਰਕੋਟ, ਸੁਖਦੇਵ ਸਿੰਘ ਜੰਡ, ਬਿਕਰਮਜੀਤ ਸਿੰਘ ਬਾਲੀਆ ਅਤੇ ਅਮਰ ਧਾਰੜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
