ਸੰਤ ਸੀਚੇਵਾਲ ਨੇ ਲਿਆ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੇਕਟ ਦਾ ਜਾਇਜ਼ਾ ਲਿਆ .

  ਲੁਧਿਆਣਾ, 23 ਅਪ੍ਰੈਲ (ਗੀਤਾ ਸਕਸੈਨਾ) : 'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨਾਲ ਮਿਲ ਕੇ ਵੀਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਹੋਈ ਮੀਟਿੰਗ ਦੌਰਾਨ 'ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ' ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ, ਹੈਬੋਵਾਲ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸਾਂ ਤੋਂ ਗੋਬਰ ਦੀ ਲਿਫਟਿੰਗ ਲਈ ਰੱਖੇ ਗਏ ਠੇਕੇਦਾਰ ਨੂੰ ਗੋਬਰ ਦੀ ਲਿਫਟਿੰਗ ਨੂੰ ਸੁਚਾਰੂ ਬਣਾਉਣ ਲਈ ਡੇਅਰੀ ਮਾਲਕਾਂ ਨੂੰ ਰੇਹੜੇ ਸੌਂਪਣ ਦੇ ਨਿਰਦੇਸ਼ ਦਿੱਤੇ ਗਏ। ਇਹ ਫੈਸਲਾ ਕੀਤਾ ਗਿਆ ਹੈ ਕਿ ਡੇਅਰੀ ਮਾਲਕ ਗੋਬਰ ਨੂੰ ਰੇਹੜਿਆਂ ਵਿੱਚ ਡੰਪ ਕਰਨਗੇ ਜਿਸਨੂੰ ਫਿਰ ਠੇਕੇਦਾਰ ਦੁਆਰਾ ਲੈ ਜਾਇਆ ਜਾਵੇਗਾ ।ਅਧਿਕਾਰੀਆਂ ਨੇ ਦੱਸਿਆ ਕਿ ਹਾਲ ਹੀ ਵਿੱਚ, ਤਾਜਪੁਰ ਰੋਡ 'ਤੇ 16 ਡੇਅਰੀ ਯੂਨਿਟਾਂ ਦੇ ਬਿਜਲੀ ਕੁਨੈਕਸ਼ਨ ਵੀ ਕੱਟ ਦਿੱਤੇ ਗਏ ਹਨ। 

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਏ.ਡੀ.ਸੀ ਅਮਿਤ ਬਾਂਬੀ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਏ.ਸੀ.ਪੀ ਰਾਜ ਕੁਮਾਰ, ਮੁੱਖ ਇੰਜੀਨੀਅਰ ਪੀ.ਪੀ.ਸੀ.ਬੀ ਆਰ.ਕੇ ਰੱਤੜਾ ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ), ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ), ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ) ਆਦਿ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।