ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਮੰਗ ਪੱਤਰ .

ਭਾਰਤੀ ਕਿਸਾਨ ਯੂਨੀਅਨ ਪੰਜਾਬ ( ਕਾਦੀਆਂ) ਦੀ ਜ਼ਿਲ੍ਹਾ ਲੁਧਿਆਣਾ  ਇਕਾਈ ਨੇ ਮੰਗ ਪੱਤਰ ਦਿੱਤਾ

   ਲੁਧਿਆਣਾ (ਇੰਦਰਜੀਤ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਮੇਟੀ ਲੁਧਿਆਣਾ ਵੱਲੋਂ ਜ਼ਿਲ੍ਹਾ ਮੈਨੇਜਰ ਦੀ ਲੁਧਿਆਣਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਗਿਆ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਨੇ ਸੀਐਮ ਨੂੰ ਭੇਜੇ ਮੰਗ ਪੱਤਰ ਵਿੱਚ ਕਿਹਾ ਕਿ
ਅੱਜ ਦਾ ਕਿਸਾਨਾਂ ਦਾ ਇਹ ਇਕੱਠ ਆਪ ਜੀ ਤੋਂ ਮੰਗ ਕਰਦਾ ਹੈ ਕਿ:-

1) ਆਪ ਜੀ ਵੱਲੋਂ ਪਿਛਲੇ ਮਹੀਨੇ ਅੱਜ ਦੇ ਹਾਲਾਤ ਅਨੁਸਾਰ ਮਹਿੰਗਾਈ ਨੂੰ ਧਿਆਨ ਵਿੱਚ ਰੱਖਦਿਆਂ ਕੋਆਪਰੇਟਿਵ ਸੁਸਾਇਟੀਆਂ ਨਾਲ ਜੁੜੇ ਕਿਸਾਨਾਂ ਲਈ ਪ੍ਰਤੀ ਏਕੜ ਜੋ ਹੱਦ ਕਰਜ਼ੇ ਦੀ ਰਾਸ਼ੀ ਵਿੱਚ ਜੋ ਵਾਧਾ ਕੀਤਾ ਗਿਆ ਸੀ ਉਹ ਇੱਕ ਸ਼ਲਾਘਾਯੋਗ ਉਪਰਾਲਾ ਸੀ ਲੇਕਿਨ ਕੁੱਝ ਸਮੇਂ ਬਾਅਦ ਹੀ ਇਸ ਵਾਧੇ ਨੂੰ ਵਾਪਸ ਲੈਣਾ ਕਿਸਾਨਾਂ ਲਈ ਇੱਕ ਮੰਦਭਾਗਾ ਵਰਤਾਰਾ ਹੋ ਨਿਬੜਿਆ।

ਇਸ ਲਈ ਜਥੇਬੰਦੀ ਮੰਗ ਕਰਦੀ ਹੈ ਕਿ ਆਪ ਜੀ ਵੱਲੋਂ ਇਸ ਵਾਧੇ ਨੂੰ ਦੁਵਾਰਾ ਲਾਗੂ ਕਰਕੇ ਕਿਸਾਨਾਂ ਦਾ ਕੋਆਪਰੇਟਿਵ ਸੁਸਾਇਟੀਆਂ ਅਤੇ ਕੋਆਪਰੇਟਿਵ ਬੈਂਕਾਂ ਨਾਲ ਲੈਣ ਦੇਣ ਤੁਰੰਤ ਚਾਲੂ ਕਰਵਾਇਆ ਜਾਵੇ।

2) ਕਿਸਾਨਾਂ ਵੱਲੋਂ ਖਾਦਾਂ ਲੈਣ ਸਮੇਂ ਕੋਆਪਰੇਟਿਵ ਸੁਸਾਇਟੀਆਂ ਵੱਲੋਂ ਖਾਦਾਂ ਦੇ ਨਾਲ ਜੋ ਬੇਲੇੜਾ ਸਾਮਾਨ ਜਿਵੇਂ ਕਿ ਨੈਨੇ ਯੂਰੀਆ ਵਗੈਰਾ ਜਬਰੀ ਥੋਪਣਾ ਤੁਰੰਤ ਬੰਦ ਕੀਤਾ ਜਾਵੇ।

3) ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕਾਂ ਨਾਲ ਜੁੜੇ ਅਤੇ ਪਿਛਲੇ ਲੰਮੇ ਸਮੇਂ ਤੋਂ ਡੀਫਾਲਟਰ ਚੱਲ ਰਹੇ ਕਿਸਾਨਾਂ ਲਈ ਕਮਰਸੀਅਲ ਬੈਂਕਾਂ ਦੀ ਤਰਜ਼ ਤੇ ਵਨ- ਟਾਈਮ ਸੈਟਲਮੈਂਟ ਦੀ ਸੁਵਿਧਾ ਦੇਕੇ ਕਿਸਾਨਾਂ ਨੂੰ ਫੌਰੀ ਰਾਹਤ ਦਿੱਤੀ ਜਾਵੇ।
ਇਸ ਲਈ ਅਸੀਂ ਉਮੀਦ ਕਰਦੇ ਹਾਂ ਕਿ ਆਪ ਜੀ ਵੱਲੋਂ ਉਕਤ ਕਿਸਾਨੀ ਮੰਗਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ।