26 ਮਈ ਨੂੰ ਠੇਕੇ ਬੰਦ ਰਹਿਣਗੇ ਏਥੇ .

ਵਧੀਕ ਜਿ਼ਲ੍ਹਾ ਮੈਜਿਸਟਰੇਟ ਵੱਲੋਂ  26 ਮਈ ਨੂੰ ਵੋਟ ਪੋਲਿੰਗ ਸਮਾਂ ਖਤਮ ਹੋਣ ਤੱਕ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ
ਨਗਰ ਕੌਸਲ ਦੀ ਹਦੂਦ ਅੰਦਰ 26 ਮਈ ਨੂੰ  ਸ਼ਰਾਬ ਦੇ ਠੇਕੇ ਅਤੇ ਅਹਾਤੇ ਰਹਿਣਗੇ ਬੰਦ

ਸ੍ਰੀ ਮੁਕਤਸਰ ਸਾਹਿਬ (ਨਰਿੰਦਰ ਵਧਵਾ) : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ  ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਚੋਣਾਂ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਸ੍ਰੀ ਡੈਵੀ ਗੋਇਲ,ਆਈ.ਏ.ਐਸ, ਵਧੀਕ ਜਿਲ੍ਹਾ ਮੈਜਿਸਟਰੇਟ,ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਨਗਰ ਕੌਂਸਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀ ਹਦੂਦ ਅੰਦਰ 26 ਮਈ 2026 ਨੂੰ ਸਵੇਰੇ 8.00 ਵਜੇ ਤੋ ਲੈ ਕੇ ਵੋਟ ਪੋਲਿੰਗ ਸਮਾਂ ਖਤਮ ਹੋਣ ਤੱਕ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।


ਹੁਕਮਾਂ ਅਨੁਸਾਰ ਇਸ ਦਿਨ  ਅੰਗਰੇਜੀ ਅਤੇ ਦੇਸ਼ੀ ਸ਼ਰਾਬ, ਸਪਿਰਟ, ਅਲਕੋਹਲ ਜਾਂ ਕੋਈ ਹੋਰ ਵਸਤੂ ਜਿਸ ਨਾਲ ਕਿ ਸਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ, ਜਮਾਂਖੋਰੀ, ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟਾਂ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਇਸ ਦਿਨ ਵੇਚਣ ਅਤੇ ਸਰਵ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਇਸ ਤੋਂ ਇਲਾਵਾ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਸ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲਜ਼ ਭਾਵੇਂ ਕਿ ਉਹਨਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਦੇ ਵੱਖ—ਵੱਖ ਕੈਟਾਗਰੀ ਦੇ ਲਾਇਸੰਸ ਜਾਰੀ ਹੋਏ ਹਨ, ਉੱਪਰ ਵੀ ਸ਼ਰਾਬ ਸਰਵ ਕਰਨ ਤੇ ਪਾਬੰਦੀ ਲਗਾ ਦਿੱਤੀ । ਇਹ ਹੁਕਮ 26 ਮਈ 2026 ਨੂੰ ਲਾਗੂ ਰਹਿਣਗੇ।