ZIKAR PUNJAB ਐਸਐਸਪੀ ਵੱਲੋਂ ਫਰਜ਼ਸਨਾਸ਼ਾਂ ਦਾ ਸਨਮਾਨ.
ਐੱਸਐੱਸਪੀ ਡਾ.ਆਹਲੂਵਾਲੀਆ ਵੱਲੋਂ ਫਰਜ਼ ਨਿਭਾਉਣ ਵਾਲਿਆਂ ਦਾ ਸਨਮਾਨ
ਖੰਨਾ, 24 ਮਈ (ਮਨਜੀਤ ਸਿੰਘ ਧੀਮਾਨ ) - ਪੁਲੀਸ ਜ਼ਿਲ੍ਹਾ ਖੰਨਾ ਵਿਖੇ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ, ਨਿਸ਼ਠਾ ਅਤੇ ਉਤਕ੍ਰਿਸ਼ਟ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲੀਸ ਕਰਮਚਾਰੀਆਂ ਦਾ ਐੱਸ ਐੱਸ ਪੀ ਡਾ. ਦਰਪਣ ਆਹਲੂਵਾਲੀਆ ਨੇ ਸਰਟੀਫਿਕੇਟ ਅਤੇ ਨਕਦ ਇਨਾਮ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਵਿਭਾਗ ਵਿੱਚ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਵਾਲੇ ਕਰਮਚਾਰੀ ਵਿਭਾਗ ਦੀ ਅਸਲੀ ਤਾਕਤ ਹੁੰਦੇ ਹਨ। ਅਜਿਹੇ ਮੁਲਾਜ਼ਮਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਵਿਭਾਗ ਦੀ ਜ਼ੁੰਮੇਵਾਰੀ ਹੈ ਤਾਂ ਜੋ ਹੋਰ ਕਰਮਚਾਰੀਆਂ ਨੂੰ ਵੀ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਣਾ ਮਿਲ ਸਕੇ। ਸਨਮਾਨਿਤ ਕੀਤੇ ਗਏ ਕਰਮਚਾਰੀਆਂ ਵਿੱਚ ਸਪੈਸ਼ਲ ਬ੍ਰਾਂਚ ਦੇ ਇੰਚਾਰਜ਼ ਸਬ ਇੰਸਪੈਕਟਰ ਜਰਨੈਲ ਸਿੰਘ, ਸਬ ਇੰਸਪੈਕਟਰ ਰਾਓ ਵਰਿੰਦਰ ਸਿੰਘ ਸਮੇਤ ਹੋਰ ਪੁਲੀਸ ਕਰਮਚਾਰੀ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਡਾ.ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲੀਸ ਆਪਣੇ ਵਫ਼ਾਦਾਰ ਅਤੇ ਮਿਹਨਤੀ ਕਰਮਚਾਰੀਆਂ ਦੀ ਹਰ ਵੇਲੇ ਕਦਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸੇ ਤਰ੍ਹਾਂ ਸਨਮਾਨਿਤ ਕੀਤਾ ਜਾਂਦਾ ਰਹੇਗਾ। ਅੰਤ ਵਿਚ ਸਨਮਾਨ ਪ੍ਰਾਪਤ ਕਰਨ ਵਾਲੇ ਮੁਲਾਜ਼ਮਾਂ ਨੇ ਵਿਭਾਗ ਦਾ ਧੰਨਵਾਦ ਕੀਤਾ।
