ਮੇਰੀ ਰਸੋਈ ਸਕੀਮ .


*ਵਿਧਾਇਕ ਪੱਪੀ ਪਰਾਸ਼ਰ ਵੱਲੋਂ ਗਣੇਸ਼ ਨਗਰ ’ਚ  ਰਾਸ਼ਨ ਕਿੱਟਾਂ ਅਤੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ*
  
ਲੁਧਿਆਣਾ, 25 ਮਈ (ਡੀਪੀਆਰ) – ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਅਧੀਨ ਗਣੇਸ਼ ਨਗਰ ਇਲਾਕੇ ਵਿੱਚ ਅੱਜ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ “ਮੇਰੀ ਰਸੋਈ ਸਕੀਮ” ਤਹਿਤ ਆਮ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। 

ਇਸ ਮੌਕੇ ਇਲਾਕਾ ਨਿਵਾਸੀਆਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਉਪਰਾਲੇ ਦਾ ਸਵਾਗਤ ਵੀ ਕੀਤਾ।

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਰਾਹਤ ਪਹੁੰਚਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੈ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਤਰ੍ਹਾਂ ਦੇ ਸੇਵਾ ਕਾਰਜ ਲਗਾਤਾਰ ਜਾਰੀ ਰਹਿਣਗੇ। ਉਹਨਾਂ ਕਿਹਾ ਕਿ “ਮੇਰੀ ਰਸੋਈ ਸਕੀਮ” ਦਾ ਮੁੱਖ ਉਦੇਸ਼ ਆਰਥਿਕ ਪੱਖ ਤੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਮਦਦ ਦੇਣਾ ਹੈ ਤਾਂ ਜੋ ਕੋਈ ਵੀ ਪਰਿਵਾਰ ਜ਼ਰੂਰੀ ਰਾਸ਼ਨ ਤੋਂ ਵਾਂਝਾ ਨਾ ਰਹੇ।

ਉਹਨਾਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਉਹਨਾਂ ਦੀ ਰਾਜਨੀਤੀ ਦਾ ਅਸਲ ਮਕਸਦ ਹੈ ਅਤੇ ਹਲਕੇ ਦੇ ਹਰ ਇਲਾਕੇ ਵਿੱਚ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ। ਇਲਾਕਾ ਨਿਵਾਸੀਆਂ ਨੇ ਵੀ ਇਸ ਉਪਰਾਲੇ ਲਈ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਸਕੀਮਾਂ ਨਾਲ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਦੀ ਹੈ। ਇਸ ਮੌਕੇ ਕੌਂਸਲਰ, ਸਮਰਥਕ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵੀਸੀ ਮੌਜੂਦ ਰਹੇ।