ਭਾਜਪਾ ਵਿੱਚ ਖੁਸ਼ੀ ਦੀ ਲਹਿਰ.

 ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ’ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ


*ਕੇਵਲ ਸਿੰਘ ਢਿੱਲੋਂ ਇਕ ਮਿਹਨਤੀ, ਇਮਾਨਦਾਰ ਅਤੇ ਤਜਰਬੇਕਾਰ ਆਗੂ ਹਨ, ਉਨ੍ਹਾਂ ਦੇ ਤਜਰਬੇ ਦਾ ਭਾਜਪਾ ਨੂੰ ਲਾਭ ਮਿਲੇਗਾ – ਰਜਨੀਸ਼ ਧੀਮਾਨ*


ਲੁਧਿਆਣਾ (ਇੰਦਰਜੀਤ) : ਪੰਜਾਬ ਭਾਜਪਾ ਦੇ ਨਵੇਂ ਪ੍ਰਦੇਸ਼ ਪ੍ਰਧਾਨ ਵਜੋਂ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ’ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਪਾਰਟੀ ਵਰਕਰਾਂ ਨਾਲ ਲੱਡੂ ਵੰਡ ਕੇ ਖੁਸ਼ੀ ਮਨਾਈ। ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅੱਜ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਪਹੁੰਚੇ ਅਤੇ ਨਵੇਂ ਨਿਯੁਕਤ ਪ੍ਰਦੇਸ਼ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇਕ ਮਿਹਨਤੀ, ਇਮਾਨਦਾਰ ਅਤੇ ਤਜਰਬੇਕਾਰ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸੰਗਠਨ ਨੂੰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰੇਗੀ।
ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਲੋਕ-ਭਲਾਈ ਨੀਤੀਆਂ ਅਤੇ ਪ੍ਰਦੇਸ਼ ਨੇਤ੍ਰਿਤਵ ਦੀ ਰਹਿਨੁਮਾਈ ਹੇਠ ਭਾਜਪਾ ਲਗਾਤਾਰ ਲੋਕਾਂ ਦਾ ਵਿਸ਼ਵਾਸ ਜਿੱਤ ਰਹੀ ਹੈ।
ਇਸ ਮੌਕੇ ਭਾਜਪਾ ਵਰਕਰਾਂ ਨੇ ਇਕ-ਦੂਜੇ ਨੂੰ ਮਿੱਠਾਈ ਖਿਲਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪਾਰਟੀ ਨੇਤ੍ਰਿਤਵ ਦਾ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਜ਼ਿਲ੍ਹਾ ਮਹਾਮੰਤਰੀ ਸਰਦਾਰ ਨਰਿੰਦਰ ਸਿੰਘ ਮੱਲੀ ਵੀ ਮੌਜੂਦ ਸਨ।