ਰੋਜ਼ਗਾਰ ਮੇਲਾ ਭਲਕੇ .

*ਸੀਸੂ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਭਲਕੇ 4 ਜੂਨ ਨੂੰ*

ਲੁਧਿਆਣਾ, 3 ਜੂਨ (ਇੰਦਰਜੀਤ) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ), ਫੋਕਲ ਪੁਆਇੰਟ, ਫੇਜ-5, ਲੁਧਿਆਣਾ ਵਿਖੇ ਭਲਕੇ 04 ਜੂਨ (ਵੀਰਵਾਰ) ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 09 ਵਜੇ ਤੋਂ ਦੁਪਹਿਰ 04 ਵਜੇ ਤੱਕ ਹੋਵੇਗਾ ਜਿੱਥੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ। 

ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਲੁਧਿਆਣਾ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੋਵੇ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜਿਉਮ ਦੀਆਂ  ਫੋਟੋ ਸਟੈਟ ਕਾਪੀਆਂ ਲੈ ਕੇ ਆਉਣੀਆਂ ਲਾਜਮੀ ਹਨ। 

ਉਹਨਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ dbeeludhiana@gmail.com ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।