9 ਕੁੜੀਆਂ ਦੇ ਲਾਪਤਾ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਲਿਆ suo moto ਨੋਟਿਸ .

ਲੁਧਿਆਣਾ 'ਚ 48 ਘੰਟਿਆਂ ਵਿੱਚ 9 ਲੜਕੀਆਂ ਦੇ ਲਾਪਤਾ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲਿਆ ਖੁਦ ਨੋਟਿਸ

 ਪੁਲਿਸ ਪ੍ਰਸ਼ਾਸਨ ਨੂੰ 8 ਜੂਨ ਤੱਕ ਰਿਪੋਰਟ ਸੌਂਪਣ ਦੇ ਸਖ਼ਤ ਹੁਕਮ


ਖੰਨਾ (ਮਨਜੀਤ ਸਿੰਘ ਧੀਮਾਨ) :ਜੂਨ (2026): ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵੱਖ-ਵੱਖ ਇਲਾਕਿਆਂ ਵਿੱਚੋਂ ਮਹਿਜ਼ 48 ਘੰਟਿਆਂ ਦੇ ਅੰਦਰ 9 ਲੜਕੀਆਂ ਦੇ ਅਚਾਨਕ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਇਸ ਬੇਹੱਦ ਸੰਵੇਦਨਸ਼ੀਲ ਮਾਮਲੇ 'ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਅਖ਼ਬਾਰਾਂ ਅਤੇ ਨਿਊਜ਼ ਚੈਨਲਾਂ ਵਿੱਚ ਆਈਆਂ ਰਿਪੋਰਟਾਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਾਨੂੰਨੀ ਧਾਰਾਵਾਂ ਤਹਿਤ ਇਸ ਮਾਮਲੇ ਦਾ 'ਖੁਦ ਨੋਟਿਸ' (Suo Moto) ਲਿਆ ਹੈ। ਕਮਿਸ਼ਨ ਦੀ ਇਸ ਤਿੱਖੀ ਕਾਰਵਾਈ ਤੋਂ ਬਾਅਦ ਲੁਧਿਆਣਾ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।

ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਸੂਬੇ ਵਿੱਚ �"ਰਤਾਂ ਅਤੇ ਧੀਆਂ ਦੇ ਸਨਮਾਨ ਅਤੇ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਏਨੀ ਵੱਡੀ ਗਿਣਤੀ ਵਿੱਚ ਲੜਕੀਆਂ ਦਾ ਲਾਪਤਾ ਹੋਣਾ ਸੁਰੱਖਿਆ ਵਿਵਸਥਾ 'ਤੇ ਇੱਕ ਵੱਡਾ ਸਵਾਲੀਆ ਨਿਸ਼ਾਨ ਹੈ, ਜਿਸ ਨੂੰ ਕਮਿਸ਼ਨ ਨੇ ਬੇਹੱਦ ਗੰਭੀਰ ਮੰਨਿਆ ਹੈ। ਚੇਅਰਪਰਸਨ ਦੇ ਸਖ਼ਤ ਆਦੇਸ਼ਾਂ 'ਤੇ ਲੁਧਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਇਹ ਜਾਂਚ ਕਿਸੇ ਜੂਨੀਅਰ ਕਰਮਚਾਰੀ ਦੀ ਬਜਾਏ ਪੁਲਿਸ ਦੇ ਕਿਸੇ ਸੀਨੀਅਰ ਅਧਿਕਾਰੀ ਨੂੰ ਸੌਂਪੀ ਜਾਵੇ।

ਪੁਲਿਸ ਵੱਲੋਂ ਲਾਪਤਾ ਲੜਕੀਆਂ ਦੀ ਭਾਲ ਲਈ ਹੁਣ ਤੱਕ ਚੁੱਕੇ ਗਏ ਕਦਮਾਂ ਅਤੇ ਕੀਤੀ ਗਈ ਕਾਰਵਾਈ ਦੀ ਪੂਰੀ ਵਿਸਤ੍ਰਿਤ ਰਿਪੋਰਟ 8 ਜੂਨ, 2026 ਤੱਕ ਕਮਿਸ਼ਨ ਦੀ ਅਧਿਕਾਰਤ ਈਮੇਲ 'ਤੇ ਭੇਜਣੀ ਲਾਜ਼ਮੀ ਹੋਵੇਗੀ।ਕਮਿਸ਼ਨ ਦੇ ਰੁਖ਼ ਤੋਂ ਇਹ ਬਿਲਕੁਲ ਸਾਫ਼ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਵੱਲੋਂ ਲਾਪਰਵਾਹੀ ਜਾਂ ਢਿੱਲਮੱਠ ਸਾਹਮਣੇ ਆਈ, ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।