ਤਿਵਾੜੀ ਨੇ ਕੀਤਾ ਵਿਦਿਆਰਥੀਆਂ ਨੂੰ ਸਨਮਾਨਿਤ.
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ
ਚੰਡੀਗੜ੍ਹ, 8 ਜੂਨ: ਚੰਡੀਗੜ੍ਹ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 10ਵੀਂ ਅਤੇ 12ਵੀਂ ਜਮਾਤ ਵਿੱਚ ਮੈਰਿਟ ਪ੍ਰਾਪਤ ਕਰਨ ਵਾਲੇ 42 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਟਰਾਫੀਆਂ ਭੇਟ ਕੀਤੀਆਂ ਗਈਆਂ। ਇਹ ਸਮਾਗਮ ਕਮਿਊਨਿਟੀ ਸੈਂਟਰ ਵਿਖੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੇ.ਜੇ. ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਨਤੀਜਾ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਫਲਤਾ ਲਈ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਏਆਈ ਅਤੇ ਹੋਰ ਆਧੁਨਿਕ ਵਿਸ਼ਿਆਂ 'ਤੇ ਧਿਆਨ ਕੇਂਦਰਿਤ ਕਰਨ ਲਈ ਵੀ ਉਤਸ਼ਾਹਿਤ ਕੀਤਾ, ਜੋ ਕਿ ਮੌਜੂਦਾ ਸਮੇਂ ਵਿੱਚ ਇੱਕ ਮੁੱਖ ਲੋੜ ਹੈ।
ਸੰਸਦ ਮੈਂਬਰ ਨੇ ਵਿਦਿਆਰਥੀਆਂ ਦੇ ਮਨੋਬਲ ਨੂੰ ਵਧਾਉਣ ਲਈ ਇਸ ਸ਼ਲਾਘਾਯੋਗ ਪਹਿਲਕਦਮੀ ਲਈ ਸਮਾਗਮ ਦੇ ਪ੍ਰਬੰਧਕਾਂ ਨੂੰ ਵੀ ਵਧਾਈ ਦਿੱਤੀ।
—-
