ਇਯਾਲੀ ਦੇ 'ਵਾਰਿਸ ਪੰਜਾਬ ਦੇ ' ਪਾਰਟੀ ਵਿਚ ਸ਼ਾਮਿਲ ਹੋਣ ਦਾ ਸਵਾਗਤ.

ਲੁਧਿਆਣਾ ਦੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ "ਵਾਰਿਸ ਪੰਜਾਬ ਦੇ" ਪਾਰਟੀ ਵਿੱਚ ਸ਼ਾਮਲ ਹੋਣ ਦਾ ਸਮਰਥਕਾਂ ਵਲੋਂ ਸਵਾਗਤ ਕੀਤਾ ਗਿਆ ਹੈ।

ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ, ਉਹ ਇੱਕ ਪਾਰਟੀ ਸਮਾਗਮ ਵਿੱਚ ਸ਼ਾਮਲ ਹੋਏ ਜਿੱਥੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਅੰਮ੍ਰਿਤਪਾਲ ਦੇ ਪਿਤਾ ਵੀ ਮੌਜੂਦ ਸਨ।

ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਪੰਜਾਬ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਅਤੇ ਸੰਗਠਨਾਂ ਨੂੰ ਇਕੱਠਾ ਕਰਨਾ ਹੈ।

ਇਸ ਸਮੇਂ, ਪੰਥਕ ਤਾਕਤਾਂ ਦੀ ਏਕਤਾ ਬਹੁਤ ਜ਼ਰੂਰੀ ਹੈ ਤਾਂ ਜੋ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇ।

—-