ਮੰਗ ਪੱਤਰ ਸੌਂਪਿਆ .
*ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਵੱਲੋਂ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ*
ਖੰਨਾ 11ਜੂਨ (ਮਨਜੀਤ ਸਿੰਘ ਧੀਮਾਨ ) =ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 4 ਜੂਨ ਨੂੰ ਹੋਈ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵਲੋਂ ਇੱਕ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਇਸੇ ਸਬੰਧੀ ਅੱਜ ਮਾਰਕਫੈਡ ਡੇਲੀਵੇਜ ਵਰਕਰ ਯੂਨੀਅਨ ਪੰਜਾਬ ਵੱਲੋਂ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਜਲਦ ਤੋਂ ਜਲਦ ਨੋਡਲ ਅਫ਼ਸਰ ਦੀ ਨਿਯੁਕਤੀ ਕੀਤੀ ਜਾਵੇ, ਤਾਂ ਜੋ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਹੋ ਸਕੇ। ਯੂਨੀਅਨ ਨੇ ਕਿਹਾ ਕਿ ਕੱਚੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਦਿਖਾਉਂਦੇ ਹੋਏ ਜਲਦੀ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਮੌਕੇ ਸੂਬਾ ਪ੍ਰਧਾਨ ਜਗਦੀਪ ਸਿੰਘ, ਉਪ ਪ੍ਰਧਾਨ ਗੁਰਲਾਭ ਸਿੰਘ, ਸੂਬਾ ਜਨਰਲ ਸਕੱਤਰ ਮਹੇਸ਼ ਕਾਲੀਆ, ਅਨੰਦ, ਇੰਦਰਜੀਤ ਸਿੰਘ, ਅਰਸ਼ਪਿੰਦਰ ਸਿੰਘ, ਨੀਲਮ, ਸ਼ਿਵਾਨੀ ਅਤੇ ਹੋਰ ਆਗੂ ਹਾਜ਼ਰ ਸਨ।
