SIR ਮੁਹਿੰਮ .
*ਐਸ.ਆਈ.ਆਰ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਨੇ ਸਹਾਇਕ ਚੋਣ ਰਜਿਸਟਰੇਸ਼ਨ ਅਫਸਰਾਂ, ਮਾਸਟਰ ਟ੍ਰੇਨਰਾਂ, ਟੈਕਨੀਕਲ ਤੇ ਕਲੈਰੀਕਲ ਸਟਾਫ ਨੂੰ ਦਿੱਤੀ ਸਿਖਲਾਈ - ਜ਼ਿਲ੍ਹਾ ਚੋਣ ਅਫ਼ਸਰ*
*- ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਅਧੀਨ ਹੁਣ ਅਗਲੀ ਟ੍ਰੇਨਿੰਗ 15 ਜੂਨ ਨੂੰ ਕਰਵਾਈ ਜਾਵੇਗੀ*
ਲੁਧਿਆਣਾ/ ਖੰਨਾ 13 ਜੂਨ (ਮਨਜੀਤ ਸਿੰਘ ਧੀਮਾਨ ) - ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ (ਡੀ.ਐਲ.ਐਮ.ਟੀ) ਵਲੋਂ ਜ਼ਿਲ੍ਹੇ ਦੇ ਸਹਾਇਕ ਚੋਣ ਰਜਿਸਟਰੇਸ਼ਨ ਅਫਸਰਾਂ, ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ, ਟੈਕਨੀਕਲ ਸਟਾਫ ਅਤੇ ਕਲੈਰੀਕਲ ਸਟਾਫ਼ ਨੂੰ ਅੱਜ ਸਥਾਨਕ ਬੱਚਤ ਭਵਨ ਵਿਖ਼ੇ ਵੱਖ-ਵੱਖ ਦੋ ਬੈਚ ਵਿੱਚ ਸਿਖਲਾਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਐਸ.ਆਈ.ਆਰ. ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਅੱਜ 13 ਜੂਨ ਨੂੰ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ (ਡੀ.ਐਲ.ਐਮ.ਟੀ) ਵੱਲੋਂ ਚੋਣ ਹਲਕਾ 57-ਖੰਨਾ, 58-ਸਮਰਾਲਾ, 59-ਸਾਹਨੇਵਾਲ ਅਤੇ 61-ਲੁਧਿਆਣਾ ਦੱਖਣੀ ਦੇ ਸਹਾਇਕ ਚੋਣ ਰਜਿਸਟਰੇਸ਼ਨ ਅਫਸਰਾਂ, ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ, ਟੈਕਨੀਕਲ ਸਟਾਫ ਅਤੇ ਕਲੈਰੀਕਲ ਸਟਾਫ਼ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਿਖਲਾਈ ਦਿੱਤੀ ਜਦਕਿ ਚੋਣ ਹਲਕਾ 62-ਆਤਮ ਨਗਰ, 66-ਗਿੱਲ ਅਤੇ 67-ਪਾਇਲ ਦੇ ਅਮਲੇ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਸਿਖਲਾਈ ਦਿੱਤੀ lਜ਼ਿਲ੍ਹਾ ਚੋਣ ਅਫ਼ਸਰ ਜੈਨ ਨੇ ਅੱਗੇ ਦੱਸਿਆ ਕਿ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਤਹਿਤ ਹੁਣ ਅਗਲੀ ਟ੍ਰੇਨਿੰਗ 15 ਜੂਨ ਨੂੰ ਕਰਵਾਈ ਜਾਵੇਗੀ ਜਿਸ ਵਿੱਚ ਚੋਣ ਹਲਕਾ 60-ਲੁਧਿਆਣਾ ਪੂਰਬੀ, 63-ਲੁਧਿਆਣਾ ਕੇਂਦਰੀ, 64-ਲੁਧਿਆਣਾ ਪੱਛਮੀ, 65-ਲੁਧਿਆਣਾ ਉੱਤਰੀ ਦੇ ਸਹਾਇਕ ਚੋਣ ਰਜਿਸਟਰੇਸ਼ਨ ਅਫਸਰ, ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾ, ਟੈਕਨੀਕਲ ਸਟਾਫ ਦੇ ਨਾਲ ਕਲੈਰੀਕਲ ਸਟਾਫ਼ ਵੀ ਸ਼ਾਮਲ ਹੋਵੇਗਾ।ਇਹ ਸਿਖਲਾਈ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਦਿੱਤੀ ਜਾਵੇਗੀ ਜਦਕਿ ਚੋਣ ਹਲਕਾ 68-ਦਾਖਾ, 69-ਰਾਏਕੋਟ ਅਤੇ 70-ਜਗਰਾਉਂ ਦੇ ਅਮਲੇ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਟ੍ਰੇਨਿੰਗ ਦਿੱਤੀ ਜਾਣੀ ਹੈ।ਜਿਲ੍ਹਾ ਚੋਣ ਅਫਸਰ ਵਲੋਂ ਅੱਗੇ ਦੱਸਿਆ ਗਿਆ ਕਿ ਜਿਲ੍ਹਾ ਪੱਧਰੀ ਟ੍ਰੇਨਿੰਗ ਪ੍ਰਾਪਤ ਕਰਨ ਉਪਰੰਤ ਮਿਤੀ 15-20 ਜੂਨ ਦੌਰਾਨ ਹਰੇਕ ਹਲਕਾ ਪੱਧਰ ’ਤੇ ਸਮੂਹ ਬੂਥ ਲੈਵਲ ਅਫਸਰ (ਬੀ.ਐਲ.ਓਜ਼), ਸੁਪਰਵਾਈਜ਼ਰ, ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ (ਬੀ.ਐਲ.ਏ) ਨੂੰ ਐਸ.ਆਈ.ਆਰ. ਨਾਲ ਸਬੰਧਤ ਵਿਆਪਕ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਜ਼ਮੀਨੀ ਪੱਧਰ ’ਤੇ ਸੁਧਾਈ ਦੇ ਕੰਮ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਨੇਪਰੇ ਚੜਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਨ੍ਹਾਂ ਭਾਗੀਦਾਰਾਂ ਨੂੰ ਸੁਧਾਈ ਦੇ ਕੰਮ ਲਈ ਉਹਨਾਂ ਦੀ ਭੂਮਿਕਾ ਅਤੇ ਜਿੰਮੇਵਾਰੀਆਂ ਪ੍ਰਤੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਜਾ ਸਕੇ।
