ਲੁਧਿਆਣਾ ਹਲਕਾ ਦੱਖਣੀ ਵਿਚ ਵਿਕਾਸ ਦੀ ਰਫਤਾਰ ਬਰਕਰਾਰ .

ਵਿਧਾਇਕ ਛੀਨਾ ਨੇ 97 ਲੱਖ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਲੁਧਿਆਣਾ, 15 ਜੂਨ (ਮਨਜੀਤ ਸਿੰਘ ਧੀਮਾਨ)) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਲੋਕਾਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਵਿਧਾਇਕ  ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰ. 32 ਵਿੱਚ ਸਿੰਗਲਾ ਸਾਈਕਲ ਰੋਡ ਤੋਂ ਈਸਟਮੈਨ ਚੌਂਕ ਤੱਕ 24 ਇੰਚ ਸੀਵਰ ਲਾਈਨ ਪਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਕਿਹਾ ਕਿ ਕਰੀਬ 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਇਲਾਕੇ ਦੇ ਸੀਵਰੇਜ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਲੋਕਾਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਤੇਜ਼ੀ ਨਾਲ ਜਾਰੀ ਹਨ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਮੁਤਾਬਕ ਕੰਮ ਕਰਵਾਏ ਜਾ ਰਹੇ ਹਨ।

ਸਮਾਗਮ ਮੌਕੇ 'ਆਪ' ਆਗੂ ਸੁਖਦੇਵ ਸਿੰਘ ਗਰਚਾ, ਕਿਸ਼ਨ ਕੁਮਾਰ, ਸਤਨਾਮ ਸਿੰਘ ਮੱਕੜ, ਪ੍ਰਭਜੀਤ ਭੋਲਾ, ਹਰਪ੍ਰੀਤ ਕੰਗਣਵਾਲ ਅਤੇ ਕੁਲਵੰਤ ਸਿੰਘ ਗਰਚਾ ਵੀ ਮੌਜੂਦ ਰਹੇ ਜਿਨ੍ਹਾਂ ਇੱਕ ਸੁਰ ਵਿੱਚ ਕਿਹਾ ਕਿ ਵਿਧਾਇਕ ਛੀਨਾ ਦੀ ਅਗਵਾਈ ਹੇਠ ਹਲਕਾ ਦੱਖਣੀ ਵਿੱਚ ਵਿਕਾਸ ਕਾਰਜਾਂ ਦੀ ਲੜੀ ਲਗਾਤਾਰ ਜਾਰੀ ਹੈ, ਜਿਸ ਨਾਲ ਲੋਕਾਂ ਦਾ ਸਰਕਾਰ ਉੱਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ।