ਜਰਨੈਲ ਸਿੰਘ ਸ਼ਿਮਲਾਪੁਰੀ ਨੇ ਕੀਤੀ ਰਾਜਿੰਦਰ ਡਲਵੀ ਨਾਲ ਮੁਲਾਕਾਤ .

ਹਲਕਾ ਗਿੱਲ ਤੋਂ ਸੰਭਾਵੀ ਉਮੀਦਵਾਰ ਜਰਨੈਲ ਸਿੰਘ ਸ਼ਿਮਲਾਪੁਰੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਰਾਵਿੰਦਰਾ ਡਲਵੀ ਨਾਲ ਕੀਤੀ ਮੁਲਾਕਾਤ
- ਡਲਵੀ ਨੇ ਕਾਂਗਰਸ ਨੂੰ ਬੂਥ ਪੱਧਰ ਤੇ ਪਹੁੰਚਾਉਂਦੇ ਹੋਏ ਰਿਪੋਰਟ ਦੇਣ ਲਈ ਕਿਹਾ
ਲੁਧਿਆਣਾ, 16 ਜੂਨ (ਵਰਿੰਦਰ) : ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦੇ ਮੁੱਖ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਗਿੱਲ ਤੋਂ ਸੰਭਾਵੀ ਉਮੀਦਵਾਰ ਸ. ਜਰਨੈਲ ਸਿੰਘ ਸ਼ਿਮਲਾਪੁਰੀ ਨੇ ਕੁਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਰਵਿੰਦਰਾ ਡਲਵੀ ਨਾਲ ਲੁਧਿਆਣਾ ਦੇ ਪੰਜ ਤਾਰਾ ਹੋਟਲ ਵਿਚ ਇਕ ਵਿਸ਼ੇਸ਼ ਮੁਲਾਕਾਤ ਕੀਤੀ, ਜੌ ਕਿ ਲਗਭਗ ਇਕ ਘੰਟਾ ਚਲੀ। ਇਸ ਮੁਲਾਕਾਤ ਸਬੰਧੀ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਸ. ਸ਼ਿਮਲਾਪੁਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਲਕਾ ਗਿੱਲ ਸੰਬਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ਹੋਇਆ। ਜਿਸ ਵਿਚ 2022 ਦੀਆਂ ਚੋਣਾਂ ਦੌਰਾਨ ਇਸ ਹਲਕੇ ਤੋਂ ਹੋਈ ਕਾਂਗਰਸ ਪਾਰਟੀ ਦੀ ਬੁਰੀ ਤਰਾਂ ਹਾਰ, ਅੱਜ ਦੇ ਹਾਲਾਤ ਅਤੇ 2027 ਵਿੱਚ ਹੋਣ ਵਾਲੀਆਂ ਚੋਣਾਂ ਦੀ ਰਣਨੀਤੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸ. ਸ਼ਿਮਲਾਪੁਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਲਕਾ ਗਿੱਲ ਵਿੱਚ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੇ ਨਾਲ ਨਾਲ ਕਾਂਗਰਸ ਪਾਰਟੀ ਦੇ ਕੀਤੇ ਜਾ ਰਹੇ ਪ੍ਰਚਾਰ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਿਨੋ ਦਿਨ ਵਧ ਰਹੇ ਪਾਰਟੀ ਅਤੇ ਉਨ੍ਹਾਂ ਦੇ ਨਿੱਜੀ ਆਧਾਰ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੀ ਡਲਵੀ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਇਕ ਹਲਕਾ ਗਿੱਲ ਵਿੱਚ ਉਨ੍ਹਾਂ ਦੀਆਂ ਵੱਡੇ ਪੱਧਰ ਤੇ ਰਿਸ਼ਤੇਦਾਰੀਆਂ ਵੀ ਹਨ ਜੌ ਕਿ ਮੌਕਾ ਪੈਣ ਤੇ ਉਨ੍ਹਾਂ ਦੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵੀ ਮਦਦ ਕਰਨਗੇ ਅਤੇ ਇਹ ਸੀਟ ਸ਼ਾਂ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇ।
ਸ. ਸ਼ਿਮਲਾਪੁਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼੍ਰੀ ਡਲਵੀ ਨੇ ਉਨ੍ਹਾਂ ਦੀਆਂ ਸਾਰੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਵਧੀਆ ਹੁੰਗਾਰਾ ਦਿੰਦੇ ਹੋਏ ਉਨ੍ਹਾਂ ਹਲਕਾ ਗਿੱਲ ਵਿੱਚ ਕੀਤੀ ਜਾ ਰਹੀ ਪਾਰਟੀ ਪ੍ਰਤੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਆਦੇਸ਼ ਦਿੱਤੇ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪੁਹੰਚਾਉਣ ਲਈ ਬੂਥ ਪੱਧਰ ਤੱਕ ਕਾਂਗਰਸ ਦੇ ਵਰਕਰ ਬਣਾਉਂਦੇ ਹੋਏ ਨਾਲ ਨਾਲ ਉਨ੍ਹਾਂ ਨੂੰ ਰਿਪੋਰਟ ਪੇਸ਼ ਕੀਤੀ ਜਾਵੇ। ਸ਼੍ਰੀ ਡਲਵੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਰਜੇ ਦੀ ਦਲਦਲ ਵਿੱਚ ਫਸਾ ਦਿੱਤਾ ਹੈ ਅਤੇ ਇਸ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਕਾਂਗਰਸ ਪਾਰਟੀ ਹੀ ਤੌਰ ਸਕਦੀ ਹੈ, ਇਸ ਲਈ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਲਈ ਦਿਨ ਰਾਤ ਇਕ ਕਰ ਦਿਓ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਜਿੱਤ ਦੀ ਸਮਰਥਾ ਰੱਖਣ ਵਾਲੇ ਉਮੀਦਵਾਰਾਂ ਨੂੰ ਹੀ ਟਿਕਟਾਂ ਦੇਵੇਗੀ। ਜਿਸ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ।