ਠੇਕਾ ਮੁਲਾਜ਼ਮਾਂ ਵੱਲੋਂ ਧਰਨਾ .
ਵਿਭਾਗ ਵਿੱਚ ਠੇਕਾ ਮੁਲਾਜਮਾਂ ਨੂੰ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਤੱਕ ਧਰਨਾ ਜਾਰੀ ਰਹੇਗਾ : ਕਮੇਟੀ ਆਗੂ
ਖੰਨਾ 16 ਜੂਨ (ਮਨਜੀਤ ਸਿੰਘ ਧੀਮਾਨ ) ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਲਾਏ ਧਰਨੇ ਵਿੱਚ ਹਾਜ਼ਿਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਗੁਰਪ੍ਰੀਤ ਸਿੰਘ ਢਿੱਲੋਂ,ਬਲਜਿੰਦਰ ਸਿੰਘ ਮਾਨ,ਹਰਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੈਣੀ,ਅਮਰਦੀਪ ਸਿੰਘ ਚਹਿਲ ਨੇ ਐਲਾਨ ਕੀਤਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ,ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਨੂੰ ਮਹਿਕਮੇ ਵਿੱਚ ਮਰਜ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਤੱਕ ਸਘੰਰਸ਼ ਜਾਰੀ ਰਹੇਗਾ। ਉਨਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਆਗੂਆਂ ਨੇ ਕਿਹਾ ਕਿ ਵਿਭਾਗ ਵਿੱਚ ਪੱਕਾ ਕਰਨ ਅਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਲੈਕੇ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋਂ 28 ਮਈ 2026 ਨੂੰ ਮੁੱਖ ਦਫਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਸੰਘਰਸ਼ ਸੱਦੇ ਦੇ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਵਿਭਾਗ ਵਿੱਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਬਣੀਆਂ ਸਮੂਹ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 09 ਜੂਨ ਤੋਂ ਸਮੁੱਚੇ ਪੰਜਾਬ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਧਰਨੇ ਸੁਰੂ ਕੀਤੇ ਗਏ ਹਨ ਅਤੇ ਅੱਜ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ ਨੇੜੇ ਪਰਿਵਾਰਾਂ ਸਮੇਤ ਲਗਾਤਾਰ ਰੋਸ ਧਰਨਾ ਸ਼ੁਰੂ ਕੀਤਾ ਗਿਆ,ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਬੀਕੇਯੂ ਉਗਰਾਹਾਂ ਬਲਵੰਤ ਸਿੰਘ ਘੁਟਾਣੀ ਜਿਲ੍ਹਾ ਆਗੂ-- ਪੰਜਾਬ ਖੇਤ ਮਜਦੂਰ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਰਸਾਲੀ, ਲੋਕ ਸੰਘਰਸ਼ ਕਮੇਟੀ ਖੰਨਾ ਤੋ ਮਲਕੀਤ ਸਿੰਘ ਕਨਵੀਨਰ ਮੋਲਡਰ ਐਡ ਸਟੀਲ ਵਰਕਰਜ ਯੂਨੀਅਨ ਪੰਜਾਬ ਤੋ ਹਰਜਿੰਦਰ ਸਿੰਘ ਸੂਬਾ ਪ੍ਰਧਾਨ ਪਾਵਰਕੌਮ ਐਡ ਟ੍ਰਾਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ --ਗੁਰਸੇਵਕ ਸਿੰਘ ਮੋਹੀ ਪ੍ਰਧਾਨ ਪੈਨਸਨ ਐਸੋਸੀਏਸ਼ਨ ਆਦਿ ਨੇ ਸੰਬੋਧਨ ਕੀਤਾ,ਆਗੂਆਂ ਨੇ ਕਿਹਾ ਕਿ ਜੇਕਰ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੇ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਅਤੇ ਤੇਜ ਕੀਤਾ ਜਾਵੇਗਾ ।
