ਮੋਦੀ-ਟਰੰਪ ਮੁਲਾਕ਼ਾਤ .
PM ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ਵਿੱਚ ਭਾਗ ਲੈਣ ਲਈ ਮੰਗਲਵਾਰ ਨੂੰ ਫਰਾਂਸ ਦੇ ਏਵੀਅਨ ਪਹੁੰਚੇ। ਇਸ ਦੌਰਾਨ ਜੀ-7 ਦੇ ਮੈਂਬਰ ਦੇਸ਼ਾਂ ਦੇ ਮੁਖੀਆਂ ਅਤੇ ਮਹਿਮਾਨ ਦੇਸ਼ਾਂ ਦੇ ਰਾਸ਼ਟਰ ਮੁਖੀਆਂ ਦੀ ਮੀਟਿੰਗ ਹੋਈ,ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਮੁਲਾਕਾਤ ਵੀ ਹੋਈ।
ਪੀਐਮ ਮੋਦੀ ਅਤੇ ਡੋਨਾਲਡ ਟਰੰਪ ਨੇ ਲਗਪਗ 5 ਮਿੰਟ ਤਕ ਆਪਸ ਵਿੱਚ ਗੱਲਬਾਤ ਕੀਤੀ। ਦੋਵਾਂ ਲੀਡਰਾਂ ਦੀ 16 ਮਹੀਨਿਆਂ ਬਾਅਦ ਇਹ ਪਹਿਲੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਦੋਵਾਂ ਨੇਤਾਵਾਂ ਦੀ ਮੁਲਾਕਾਤ ਪਿਛਲਏ ਸਾਲ ਫਰਵਰੀ ਵਿੱਚ ਵ੍ਹਾਈਟ ਹਾਊਸ ਵਿੱਚ ਹੋਈ ਸੀ।
