ਖੰਨਾ ਵਿੱਚ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ .

ਖੰਨਾ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ 420 ਵਾਂ ਸ਼ਹੀਦੀ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ

ਖੰਨਾ 18 ਜੂਨ( ਮਨਜੀਤ ਸਿੰਘ ਧੀਮਾਨ )ਸੰਤ ਨਾਮਦੇਵ ਸਭਾ ਰਜਿ ਖੰਨਾ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ 420 ਵਾਂ ਸ਼ਹੀਦੀ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਪਾਠ ਦੇ  ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਜੀ ਰਹਿਮਤ ਦੇ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਜੀ ਦੀ ਸ਼ਹੀਦੀ ਸੰਬੰਧੀ ਕਥਾ ਵਿਖਿਆਨ ਨਾਲ  ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਕਰਮਜੀਤ ਸਿੰਘ ਜੀ ਨੇ ਗੁਰੂ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਘਰ ਦੀ ਚਲ ਰਹੀ ਕਾਰਸੇਵਾ ਵਿੱਚ ਵੱਧ ਤੋਂ ਵੱਧ ਸਹਿਜੋਗ ਕਰਨ ਦੀ ਬੇਨਤੀ ਕੀਤੀ ।ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰੋਗਰਾਮ ਦੀ ਸਮਾਪਤੀ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਜੀ ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ ਤੇ ਦਵਿੰਦਰ ਸਿੰਘ ਮੋਹਲ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ, ਕੇਸਰ ਸਿੰਘ, ਮਨਦੀਪ ਸਿੰਘ ਮਰਜਾਰਾ, ਬਲਬੀਰ ਸਿੰਘ ਮਾਨ ,ਅਰਵਿੰਦਰ ਸਿੰਘ, ਅੰਮ੍ਰਿਤ ਸਿੰਘ ਤੱਗੜ , ਜਰਨੈਲ ਸਿੰਘ ਤੱਗੜ, ਧਰਮ ਸਿੰਘ ਹਰਮੀਤ ਸਿੰਘ ਕੈਂਥ ਡਾਕਟਰ ਗੁਰਮੀਤ ਸਿੰਘ ਜੋਰਾ ਸਿੰਘ ਬੇਦੀ, ਕੁਲਵੰਤ ਸਿੰਘ ਫੌਜੀ, ਰਜਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਕਾਲਾ, ਬਲਦੇਵ ਸਿੰਘ, ਪ੍ਰੇਮ ਸਿੰਘ ਭੰਵਰਾ, ,ਸੁਖਦੇਵ ਸਿੰਘ, ਮੰਗਤ ਸਿੰਘ, ਹਰਸ਼, ਬਾਬਾ ਕੁਲਦੀਪ ਸਿੰਘ, ਜਗਤਾਰਨਜੀਤ ਸਿੰਘ, ਲਵਲੀ ,,ਬੀਬੀ ਗੁਰਪ੍ਰੀਤ ਕੌਰ, ਬੀਬੀ ਮਨਜੀਤ ਕੌਰ ਬੀਬੀ ਬਲਜੀਤ ਕੌਰ ਬੀਬੀ ਗੁਰਮੀਤ ਕੌਰ ਬੀਬੀ ਅਮਰਜੀਤ ਕੌਰ ਬੀਬੀ ਮਨਜੀਤ ਕੌਰ ਬੀਬੀ ਗੁਰਸ਼ਰਨ ਕੌਰ ਆਦਿ ਹਾਜ਼ਰ ਸਨ।