ਚੰਡੀਗੜ੍ਹ ਯੂਨੀਵਰਸਿਟੀ ਦੀ ਵੱਡੀ ਛਾਲ .
QS ਵਰਲਡ ਯੂਨੀਵਰਸਿਟੀ ਰੈਂਕਿੰਗ 2027 ਵਿੱਚ CU ਦੀ ਵੱਡੀ ਛਾਲ, ਭਾਰਤ ਦੀਆਂ ਟਾਪ ਸੰਸਥਾਵਾਂ ਵਿੱਚ ਬਣਾਈ ਥਾਂ
ਮੋਹਾਲੀ, 18 ਜੂਨ 2026- ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗ 2027 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ਵ ਪੱਧਰ ‘ਤੇ ਆਪਣੀ ਮਜ਼ਬੂਤ ਪਛਾਣ ਹੋਰ ਮਜ਼ਬੂਤ ਕੀਤੀ ਹੈ। ਯੂਨੀਵਰਸਿਟੀ ਨੇ ਰੈਂਕਿੰਗ ਵਿੱਚ 526ਵਾਂ ਸਥਾਨ ਹਾਸਲ ਕੀਤਾ ਹੈ, ਜੋ ਕਿ ਸਾਲ 2023 ਵਿੱਚ ਪ੍ਰਾਪਤ 800ਵੇਂ ਸਥਾਨ ਦੇ ਮੁਕਾਬਲੇ ਇੱਕ ਵੱਡੀ ਉਪਲਬਧੀ ਮੰਨੀ ਜਾ ਰਹੀ ਹੈ।
ਚੰਡੀਗੜ੍ਹ ਯੂਨੀਵਰਸਿਟੀ ਨੇ ਸਿਰਫ਼ ਪੰਜ ਸਾਲਾਂ ਵਿੱਚ 274 ਸਥਾਨਾਂ ਦੀ ਛਾਲ ਮਾਰਦਿਆਂ ਵਿਸ਼ਵ ਪੱਧਰ ‘ਤੇ ਆਪਣੀ ਅਕਾਦਮਿਕ ਅਤੇ ਖੋਜ ਸਮਰੱਥਾ ਦਾ ਲੋਹਾ ਮਨਵਾਇਆ ਹੈ। ਇਸ ਪ੍ਰਾਪਤੀ ਨਾਲ ਯੂਨੀਵਰਸਿਟੀ ਭਾਰਤ ਦੀਆਂ ਪ੍ਰਮੁੱਖ ਉੱਚ ਸਿੱਖਿਆ ਸੰਸਥਾਵਾਂ ਵਿੱਚ ਸ਼ਾਮਲ ਹੋ ਗਈ ਹੈ।
QS ਵਰਲਡ ਯੂਨੀਵਰਸਿਟੀ ਰੈਂਕਿੰਗ 2027 ਅਨੁਸਾਰ, ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤ ਦੀਆਂ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਦੇ ਨਾਲ ਹੀ, ਅਕਾਦਮਿਕ ਰਿਪਿਊਟੇਸ਼ਨ ਇੰਡੀਕੇਟਰ ਵਿੱਚ ਯੂਨੀਵਰਸਿਟੀ ਨੇ ਭਾਰਤ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਸਭ ਤੋਂ ਉੱਚਾ ਸਥਾਨ ਹਾਸਲ ਕੀਤਾ ਹੈ।
ਅੰਤਰਰਾਸ਼ਟਰੀ ਰਿਸਰਚ ਨੈੱਟਵਰਕ ਇੰਡੀਕੇਟਰ ਵਿੱਚ ਵੀ ਚੰਡੀਗੜ੍ਹ ਯੂਨੀਵਰਸਿਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤ ਦੀਆਂ ਟਾਪ ਪੰਜ ਯੂਨੀਵਰਸਿਟੀਆਂ ਵਿੱਚ ਆਪਣੀ ਥਾਂ ਬਣਾਈ ਹੈ। ਯੂਨੀਵਰਸਿਟੀ ਦੀ ਰੈਂਕਿੰਗ ਵਿੱਚ ਇਹ ਸੁਧਾਰ ਅਕਾਦਮਿਕ ਗੁਣਵੱਤਾ, ਨਵੀਨਤਮ ਖੋਜ, ਵਿਸ਼ਵ ਪੱਧਰੀ ਫੈਕਲਟੀ ਅਤੇ ਉਦਯੋਗ-ਕੇਂਦਰਿਤ ਸਿੱਖਿਆ ਮਾਡਲ ਦਾ ਨਤੀਜਾ ਮੰਨਿਆ ਜਾ ਰਿਹਾ ਹੈ।
ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਇਸ ਮੌਕੇ ‘ਤੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਖੋਜਕਰਤਾਵਾਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਪੱਧਰ ਦੀ ਸਿੱਖਿਆ, ਨਵੀਨਤਾ ਅਤੇ ਖੋਜ ਨੂੰ ਪ੍ਰੋਤਸਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਅੰਤਰਰਾਸ਼ਟਰੀ ਐਕਸਪੋਜ਼ਰ ਅਤੇ ਰੁਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ, ਜਿਸ ਦੇ ਸਕਾਰਾਤਮਕ ਨਤੀਜੇ ਹੁਣ ਅੰਤਰਰਾਸ਼ਟਰੀ ਰੈਂਕਿੰਗ ਵਿੱਚ ਵੀ ਸਪੱਸ਼ਟ ਤੌਰ ‘ਤੇ ਨਜ਼ਰ ਆ ਰਹੇ ਹਨ।
