MLA ਮਨਪ੍ਰੀਤ ਸਿੰਘ ਇਯਾਲੀ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣਗੇ.

ਕਿਹਾ - ਹਰ ਆਦੇਸ਼ ਦੀ ਕਰਾਂਗਾ ਪਾਲਣਾ

ਚੰਡੀਗੜ੍ਹ, 19 ਜੂਨ - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰੇ ਸਿੱਖ ਵਿਧਾਇਕਾਂ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਧਾਇਕ ਇਆਲੀ ਨੇ ਸਪੱਸ਼ਟ ਕੀਤਾ ਹੈ ਕਿ ਉਹ 29 ਜੂਨ ਨੂੰ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।

ਵਿਧਾਇਕ ਇਆਲੀ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਨ ਅਤੇ ਇੱਕ ਨਿਮਾਣੇ ਸਿੱਖ ਵਜੋਂ ਉੱਥੋਂ ਆਉਣ ਵਾਲੇ ਹਰ ਇੱਕ ਆਦੇਸ਼ ਅਤੇ ਫੈਸਲੇ ਦੀ ਇੰਨ-ਬਿੰਨ ਪਾਲਣਾ ਕਰਨਗੇ। ਵਿਧਾਇਕ ਇਆਲੀ ਨੇ ਮੌਜੂਦਾ ਸਰਕਾਰ 'ਤੇ ਵੀ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗੰਭੀਰ ਅਤੇ ਪੰਥਕ ਮਸਲਿਆਂ 'ਤੇ ਟਕਰਾਅ ਦੀ ਨੀਤੀ ਤਿਆਗ ਦੇਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਵਰਗੇ ਨਾਜ਼ੁਕ ਮਾਮਲਿਆਂ ਵਿੱਚ ਸਖ਼ਤ ਕਾਨੂੰਨਾਂ ਦੀ ਪਾਲਣਾ ਅਤੇ ਇਨਸਾਫ਼ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ, ਨਾ ਕਿ ਇਸ 'ਤੇ ਸਿਆਸੀ ਟਕਰਾਅ ਪੈਦਾ ਕਰਨਾ।

ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਨੂੰ ਤਲਬ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ