ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲਬਧ: ਡਿਪਟੀ ਡਾਇਰੈਕਟਰ .
ਖੰਨਾ , 23 ਜੂਨ (ਮਨਜੀਤ ਸਿੰਘ ਧੀਮਾਨ ) – ਡੇਅਰੀ ਵਿਕਾਸ ਵਿਭਾਗ ਵੱਲੋਂ ਆਪਣੇ ਬੀਜਾ ਦਫ਼ਤਰ ਵਖਿੇ ਦੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਆਿਂ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਸੁਰੰਦਰ ਸਿੰਘ ਵੱਲੋ ਦੱਸਆਿ ਗਆਿ ਕਿ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਤੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੱਧ ਖਪਤਕਾਰਾਂ ਨੂੰ ਸ਼ੁੱਧ ਤੇ ਮਿਆਰੀ ਦੱਧ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਦੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਦੱਧ ਉਤਪਾਦਕਾਂ, ਡੇਅਰੀ ਫਾਰਮਰਾਂ, ਦੱਧ ਵਿਕਰੇਤਾਵਾਂ ਤੇ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੱਧ ਦੇ ਸੈਂਪਲਾਂ ਦੀ ਜਾਂਚ ਕਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬੀਜਾ, ਲੁਧਿਆਣਾ ਵਿਖੇ ਸੰਪਰਕ (01628-299322,96530-31054,70872-85385,99889-50501,98760-16073) ਕਰ ਸਕਦੇ ਹਨ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੁਰਿੰਦਰ ਸਿੰਘ ਨੇ ਦੱਸਿਆ ਕਿ ਦੱਧ ਖਪਤਕਾਰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋ 11:00 ਵਜੇ ਤੱਕ ਪਹੁੰਚ ਕਰਕੇ ਦੱਧ ਚੈਕ ਕਰਵਾ ਸਕਦੇ ਹਨ ਅਤੇ ਸ਼ੁੱਧ ਦੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾੳੇਣ।
ਫੋਟੋ ਕੈਪਸ਼ਨ-- ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਵਿਭਾਗ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਤਸਵੀਰ
