ਨਵ ਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ.

  

 *ਇੱਕ ਮਹਿਲਾ ਵੱਲੋਂ  ਬਲੈਕਮੇਲਿੰਗ ਅਤੇ ਮਾਨਸਿਕ ਤੰਗ-ਪਰੇਸ਼ਾਨੀ ਕਰਨ* ਦੇ *ਲੱਗੇ ਦੋਸ਼* 

 *ਥਾਣਾ ਸਦਰ ਵਿਖ਼ੇ ਪੁਲਿਸ ਨੇ ਮਹਿਲਾਂ ਖਿਲਾਫ ਮਾਮਲਾ ਕੀਤਾ ਦਰਜ* 
ਖੰਨਾ, 24 ਜੂਨ  ਮਨਜੀਤ ਸਿੰਘ ਧੀਮਾਨ ਖੰਨਾ ਦੇ ਨਜ਼ਦੀਕੀ ਪਿੰਡ ਬੂਥਗੜ੍ਹ ਵਿੱਚ ਇੱਕ ਨਵ-ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ। ਪਰਿਵਾਰ ਦੇ ਦੋਸ਼ਾਂ ਮੁਤਾਬਕ ਇੱਕ ਮਹਿਲਾ ਵੱਲੋਂ  ਬਲੈਕਮੇਲਿੰਗ ਅਤੇ ਮਾਨਸਿਕ ਤੰਗ-ਪਰੇਸ਼ਾਨੀ ਕਾਰਨ ਪਹਿਲਾਂ ਨੌਜਵਾਨ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ, ਜਦਕਿ ਕੁਝ ਸਮੇਂ ਬਾਅਦ ਪਤੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਣ ਕਾਰਨ ਉਸ ਦੀ ਪਤਨੀ ਨੇ ਵੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕਾਂ ਦੀ ਪਛਾਣ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਗੁਰਕਰਮਦੀਪ ਸਿੰਘ (31) ਅਤੇ ਉਸ ਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ। ਦੋਵਾਂ ਦਾ ਕਰੀਬ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਗੁਰਕਰਮਦੀਪ ਸਿੰਘ ਆਰਕੀਟੈਕਟ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੀ ਮਾਤਾ ਸਿੰਦਰਪਾਲ ਕੌਰ ਨੇ ਦੋਸ਼ ਲਗਾਇਆ ਕਿ ਓਹਨਾ ਦੇ ਪਿੰਡ ਦੀ ਹੀ ਨਵਜੋਤ ਕੌਰ ਉਰਫ਼ ਦੀਪ ਨਾਮਕ ਮਹਿਲਾ ਦੀ ਵਿਆਹ ਤੋਂ ਪਹਿਲਾਂ ਉਸ ਦੇ ਪੁੱਤਰ ਨਾਲ ਦੋਸਤੀ ਸੀ। ਵਿਆਹ ਤੋਂ ਬਾਅਦ ਨਵਜੋਤ ਕੌਰ ਉਸਦੇ ਪੁੱਤ ਨੂੰ ਬਲੈਕਮੇਲ ਕਰਨ ਲੱਗੀ।  ਪਰਿਵਾਰ ਦਾ ਦੋਸ਼ ਹੈ ਕਿ ਉਹ ਲਗਾਤਾਰ ਪੈਸਿਆਂ ਦੀ ਮੰਗ ਕਰਦੀ ਸੀ, ਮਾਨਸਿਕ ਦਬਾਅ ਬਣਾਉਂਦੀ ਸੀ ਅਤੇ ਘਰ ਆ ਕੇ ਕਲੇਸ਼ ਵੀ ਕਰਦੀ ਰਹਿੰਦੀ ਸੀ।ਪਰਿਵਾਰ ਅਨੁਸਾਰ ਇਸ ਤੰਗ-ਪਰੇਸ਼ਾਨੀ ਤੋਂ ਦੁਖੀ ਹੋ ਕੇ ਗੁਰਕਰਮਦੀਪ ਸਿੰਘ ਨੇ ਘਰ ਵਿੱਚ ਪਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਤਨੀ ਜੈਸਮੀਨ ਨਾਗਰਾ ਗਹਿਰੇ ਸਦਮੇ ਵਿੱਚ ਚਲੀ ਗਈ ਅਤੇ ਉਸ ਨੇ ਵੀ ਜ਼ਹਿਰ ਪੀ ਲਿਆ। ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।ਘਟਨਾ ਤੋਂ ਬਾਅਦ ਸਦਰ ਥਾਣਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਨਵਜੋਤ ਕੌਰ ਉਰਫ਼ ਦੀਪ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ, ਅਤੇ ਅਗਲੀ ਕਰਵਾਈ ਸ਼ੁਰੂ ਕਰ ਦਿਤੀ ਹੈ l 

ਫੋਟੋ *,--ਮ੍ਰਿਤਕ ਪਤੀ ਪਤਨੀ ਦੋਵਾਂ ਦੀ ਪੁਰਾਣੀ ਤਸਵੀਰ*