SSP ਡਾ. ਦਰਪਣ ਆਹਲੂਵਾਲੀਆ ਨੇ ਫੋਕਲ ਪੁਆਇੰਟ ਵਿਖੇ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਔਨ ਫ਼ੀਲਡ ਮੀਟਿੰਗ ਕੀਤੀ.

 

 *ਉਦਯੋਗਪਤੀਆਂ ਨੇ ਸੁਰੱਖਿਆ, ਟਰੈਫਿਕ ਪ੍ਰਬੰਧਨ, ਕਾਨੂੰਨ-ਵਿਵਸਥਾ ਅਤੇ ਹੋਰ ਪ੍ਰਸ਼ਾਸਨਿਕ ਮਸਲਿਆਂ ਸਬੰਧੀ* 
 *ਸਮੱਸਿਆਵਾਂ ਤੋਂ ਜਾਣੂ ਕਰਵਾਇਆ* 

ਐਸ ਐਸ ਪੀ ਨੇ ਇਨ੍ਹਾਂ ਮਸਲਿਆਂ ਦੇ ਜਲਦ, ਪ੍ਰਭਾਵਸ਼ਾਲੀ ਅਤੇ ਸਥਾਈ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ 




ਖੰਨਾ, 26 ਜੂਨ: (ਮਨਜੀਤ ਸਿੰਘ ਧੀਮਾਨ)---- ਉਦਯੋਗਿਕ ਖੇਤਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਜਾ ਕੇ ਸੁਣਨ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਫੋਕਲ ਪੁਆਇੰਟ ਖੰਨਾ ਵਿਖੇ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਔਨ-ਫੀਲਡ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਸੁਰੱਖਿਆ, ਟਰੈਫਿਕ ਪ੍ਰਬੰਧਨ, ਕਾਨੂੰਨ-ਵਿਵਸਥਾ ਅਤੇ ਹੋਰ ਪ੍ਰਸ਼ਾਸਨਿਕ ਮਸਲਿਆਂ ਸਬੰਧੀ ਆਪਣੀਆਂ ਚਿੰਤਾਵਾਂ ਐਸ.ਐਸ.ਪੀ. ਸਾਹਮਣੇ ਰੱਖੀਆਂ। ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ 'ਤੇ ਮੌਜੂਦ ਸਬੰਧਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਮਸਲਿਆਂ ਦੇ ਜਲਦ, ਪ੍ਰਭਾਵਸ਼ਾਲੀ ਅਤੇ ਸਥਾਈ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਦਾ ਸੁਰੱਖਿਅਤ ਅਤੇ ਸੁਚਾਰੂ ਮਾਹੌਲ ਬਣਾਈ ਰੱਖਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੈ ਅਤੇ ਇਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਪੰਜਾਬ ਦੀ ਆਰਥਿਕਤਾ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੇ ਨਿਰਵਿਘਨ ਸੰਚਾਲਨ ਲਈ ਪੁਲਿਸ ਅਤੇ ਪ੍ਰਸ਼ਾਸਨ ਹਰ ਵੇਲੇ ਵਚਨਬੱਧ ਹਨ। ਉਨ੍ਹਾਂ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਿਤ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਹਿਚਕਚਾਹਟ ਦੇ ਪੁਲਿਸ ਨਾਲ ਸੰਪਰਕ ਕਰਨ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਇੰਡਸਟਰੀਅਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਐਸ.ਐਸ.ਪੀ. ਵੱਲੋਂ ਖੁਦ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਤੁਰੰਤ ਕਾਰਵਾਈ ਦੇ ਭਰੋਸੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਔਨ-ਫੀਲਡ ਮੀਟਿੰਗਾਂ ਨਾਲ ਉਦਯੋਗਪਤੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਆਪਸੀ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਸਮੱਸਿਆਵਾਂ ਦਾ ਹੱਲ ਵੀ ਤੇਜ਼ੀ ਨਾਲ ਸੰਭਵ ਹੋਵੇਗਾ।ਅੰਤ ਵਿੱਚ ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਭਰੋਸਾ ਦਿੱਤਾ ਕਿ ਖੰਨਾ ਪੁਲਿਸ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ। ਉਨ੍ਹਾਂ ਕਿਹਾ ਕਿ ਉਦਯੋਗਾਂ ਦੇ ਵਿਕਾਸ ਨਾਲ ਹੀ ਖੇਤਰ ਦੀ ਤਰੱਕੀ ਅਤੇ ਰੁਜ਼ਗਾਰ ਦੇ ਮੌਕੇ ਵਧਦੇ ਹਨ, ਇਸ ਲਈ ਪ੍ਰਸ਼ਾਸਨ ਵੱਲੋਂ ਹਰ ਪੱਖੋਂ ਪੂਰਾ ਸਹਿਯੋਗ ਅਤੇ ਸਮਰਥਨ ਜਾਰੀ ਰਹੇਗਾ l ਇਸ ਮੌਕੇ  ਕੈਟਲ ਫੀਡ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ  ਸ਼ਰਮਾ ਵਾਂਈਸ  ਚੇਅਰਮੈਨ ਵਿਨੋਦ ਗੁਪਤਾ, ਕੈਸ਼ੀਅਰ ਤਰਸੇਮ ਸਿੰਘ, ਨਬਲ ਕੁਮਾਰ ਵਾਈਸ ਪ੍ਰਧਾਨ, ਬਿਬੇਕ  ਬਾਂਸਲ, ਵਾਇਸ ਚੇਅਰਮੈਨ ਰਣਵੀਰ ਖੰਨਾ, ਪਰਮਜੀਤ ਸਿੰਘ ਸਤੀਸ਼ ਲਾਂਬਾ,ਰਾਜੀਵ  ਗੁਪਤਾ, ਅਮਨ ਸਿੰਗਲਾ,, ਯੁੱਧਵੀਰ ਸ਼ਰਮਾ, ਧਰਮਪਾਲ ਗੁਪਤਾ ਮੋਹਿਤ ਗੁਪਤਾ, ਅਨਿਲ ਕੁਮਾਰ,ਟੀਟੂ ਗੁਪਤਾ ਅਤੇ ਬਿਪਨ ਦੇਵਗਨ ਆਦਿ ਹਾਜ਼ਰ ਸਨl 
 ਫੋਟੋ ਕੈਪਸ਼ਨ ਐਸ.ਐਸ.ਪੀ.ਖੰਨਾ ਡਾ. ਦਰਪਣ ਆਹਲੂਵਾਲੀਆ  ਫੋਕਲ ਪੁਆਇੰਟ ਖੰਨਾ ਵਿਖੇ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ,ਅਤੇ  ਫੋਕਲ ਪੁਆਇੰਟ ਦਾ ਨਿਰੀਖਣ ਹੋਏ,,ਨਾਲ ਖੜੇ ਪ੍ਰਧਾਨ ਤੇਜਿੰਦਰ ਸ਼ਰਮਾ, ਰਣਵੀਰ ਖੰਨਾ, ਤਰਸੇਮ ਸਿੰਘ, ਅਤੇ ਹੋਰ l ਤਸਵੀਰ ਮਨਜੀਤ ਸਿੰਘ ਧੀਮਾਨ