ਯੁੱਧ ਨਸ਼ਿਆਂ ਵਿਰੁੱਧ.

 *ਪੁਲਿਸ ਜ਼ਿਲ੍ਹਾ ਖੰਨਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦਿਓ 
 ਡਾ. ਦਰਪਣ ਆਹਲੂਵਾਲੀਆ
 *ਐਸ ਐਸ ਪੀ ਨੇ ਨਸ਼ੇ ਦੇ ਖਾਤਮੇ ਲਈ ਇੱਕ-ਜੁੱਟ ਹੋਣ ਦੀ ਕੀਤੀ ਅਪੀਲ* 

ਖੰਨਾ, 27 ਜੂਨ (--ਮਨਜੀਤ ਸਿੰਘ ਧੀਮਾਨ )---ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਵਲੋਂ ਆਰੰਭੀ ਹੋਈ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਨੂੰ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ  ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਪੁਲਿਸ ਜਿਲਾ ਖੰਨਾ ਵਿੱਚ ਸੁਰੱਖਿਆ ਚ ਲੈ ਕੇ ਐਸ ਐਸ ਪੀ ਦਰਪਣ ਆਹਲੂ ਵਾਲੀਆਂ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਖੰਨਾ ਪੁਲਿਸ ਪੂਰੀ ਤਰਹਾਂ ਮੁਸਤੈਦ ਹੈ ਮਾੜੇ ਅੰਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀl  ਜੋ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ l ਉਨ੍ਹਾਂ ਕਿਹਾ ਨਸ਼ਿਆਂ ਦਾ ਖਾਤਮਾ ਕਰਨ  ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਵੱਡਾ  ਹੁੰਗਾਰਾ ਮਿਲ ਰਿਹਾ ਹੈ l ਉਹਨਾਂ ਕਿਹਾ ਕਿ  ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ ਜਿਸ ਵਿੱਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਣੇ ਨਿੱਜੀ ਸਵਾਰਥਾਂ ਲਈ ਭੋਲੇ-ਭਾਲੇ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਨੂੰਨੀ   ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਦਿੱਤੀਆਂ ਜਾਣਗੀਆਂ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਤੁਸੀਂ ਇਤਲਾਹ ਪੁਲਿਸ ਨੂੰ ਜਰੂਰ ਦਿਓ ਪੁਲਿਸ ਵੱਲੋਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।‌ ਉਹਨਾਂ ਨੇ ਕਿਹਾ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਪੁਲਿਸ ਜਨਤਕ ਸਹਿਯੋਗ ਦੇ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜਿਸ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਹਨ ਉਨ੍ਹਾਂ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਸ਼ਾ ਤਸਕਰ ਦੀ ਮਦਦ ਕਰਦਾ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਨਾਲ-ਨਾਲ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸ਼ਾਨਦਾਰ ਉਪਰਾਲੇ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਵੱਲੋਂ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਅੱਜ ਲੋੜ ਹੈ ਕਿ ਯੂਥ ਦੀ ਊਰਜਾ ਨੂੰ ਸਹੀ ਜਗ੍ਹਾ ਉੱਤੇ ਵਰਤਿਆ ਜਾਵੇ, ਜਿਸਦੇ ਬਿਹਤਰ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਾਥੀ ਭਰਾ ਰਸਤਾ ਭਟਕ ਕੇ ਗਲਤ ਰਾਹ ਪੈ ਗਏ ਹਨ ਤਾਂ ਸਾਡੀ ਇਹ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਉਹਨਾਂ ਨੂੰ ਸਿੱਧੇ ਰਾਹ 'ਤੇ ਲਿਆਉਣ ਵਿੱਚ ਉਹਨਾਂ ਦੀ ਮਦਦ ਕਰੀਏ ਕਿਉਂਕਿ ਕਿਸੇ ਮਾਂ ਦੀ ਗੋਦ ਉੱਜੜਨ ਤੋਂ ਬਚਾਉਣਾ ਦੁਨੀਆਂ ਦਾ ਸਭ ਤੋਂ ਵੱਡਾ ਕਰਮ ਹੈ। ਇਸ ਮੌਕੇ  ਡਾ. ਦਰਪਣ ਆਹਲੂਵਾਲੀਆ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਲਗਾਤਾਰ ਜਾਰੀ ਰੱਖੀ ਜਾਵੇਗੀ ਜਿਸ ਦੇ ਜਲਦ ਹੀ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਆਉਣਗੇ। ਉਹਨਾਂ ਨੇ ਕਿਹਾ ਕਿ ਆਪਣੇ ਘਰਾਂ, ਪਰਿਵਾਰਾਂ, ਦੋਸਤਾਂ ਅਤੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿਥ ਕੇ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਇਸ ਕੋਹੜ ਦਾ ਸਫਾਇਆ ਕੀਤਾ ਜਾ ਸਕੇ। ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਹਿੱਸੇ ਵਜੋਂ ਇਸ ਮੁਹਿੰਮ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਚੇਨ ਨੂੰ ਤੋੜਨ 'ਤੇ ਧਿਆਨ ਦਿੱਤਾ ਹੈ। ਐਸ.ਐਸ.ਪੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੁਲਿਸ ਜ਼ਿਲ੍ਹਾ ਖੰਨਾ ਨੂੰ ਨਸ਼ਾ ਮੁਕਤ ਬਣਾਉਣ ਲਈ ਭਾਈਚਾਰਕ ਸੂਚਨਾ ਹੀ "ਗੁਪਤ ਹਥਿਆਰ" ਹੈ। ਗੈਂਗਸਟਰਾਂ ’ਤੇ ਵਾਰ ਇਹ ਪਹਿਲਕਦਮੀ ਵਿਸ਼ੇਸ਼ ਤੌਰ 'ਤੇ ਸੰਗਠਿਤ ਅਪਰਾਧ ਮਡਿਊਲਾਂ ਨੂੰ ਨਿਸ਼ਾਨਾ ਬਣਾਉਂਦੀ ਹੈ। ਪੁਲਿਸ ਅਧਿਕਾਰੀਆਂ ਨੇ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕਰਨ ਦੇ ਸਕਾਰਾਤਮਕ ਪ੍ਰਭਾਵਾਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ਇਹਨਾਂ ਕਾਰਵਾਈਆਂ ਨੇ ਜਬਰੀ ਵਸੂਲੀ ਅਤੇ ਸੜਕੀ ਹਿੰਸਾ ਦੇ ਖਤਰੇ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਹੈ।
ਡਾ. ਦਰਪਣ ਆਹਲੂਵਾਲੀਆ ਨੇ ਕਿਹਾ  "ਪੁਲਿਸ ਸਿਰਫ ਓਨੀ ਹੀ ਪ੍ਰਭਾਵਸ਼ਾਲੀ ਹੋ ਸਕਦੀ ਹੈ ਜਿੰਨਾ ਉਹ ਭਾਈਚਾਰਾ, ਜਿਸਦੀ ਉਹ ਸੇਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਲੋਕ ਅਪਰਾਧ ਵਿਰੁੱਧ ਸਾਡੀ ਲੜਾਈ ਵਿੱਚ ਬਰਾਬਰ ਦੇ ਭਾਈਵਾਲ ਹਨ।"ਉਨ੍ਹਾਂ ਕਿਹਾ ਕਿ  ਮੋਹਤਬਰ ਵਿਅਕਤੀ ਅਤੇ ਲੋਕ ਪੁਲਿਸ ਜ਼ਿਲ੍ਹਾ ਖੰਨਾ ਦੀ ਸੁਰੱਖਿਆ ਰਣਨੀਤੀ ਦੀ ਰੀੜ੍ਹ ਦੀ ਹੱਡੀ ਬਣੇ ਰਹਿਣਗੇ। ਇਸ ਮੌਕੇ ਪੁਲਿਸ  ਜਿਲ੍ਹਾ ਖੰਨਾ ਦੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਕਿ ਨਸ਼ਿਆਂ ਅਤੇ ਸੁਰੱਖਿਆ ਨੂੰ ਲੈ ਕੇ ਕੋਈ ਵੀ ਕੁਤਾਹੀ ਨਾ ਵਰਤੀ ਜਾਵੇ l ਇਸ ਮੌਕੇ ਉਹਨਾਂ ਨਾਲ ਸੀਨੀਅਰ ਪੁਲਿਸ ਅਧਿਕਾਰੀ ਐਸਪੀ ਹੈਡ ਕੁਆਰਟਰ ਹਰਪਿੰਦਰ  ਕੌਰ ਗਿੱਲ, ਐਸਪੀਡੀ ਪਵਨਦੀਪ ਚੌਧਰੀ ਡੀਐਸਪੀ ਖੰਨਾ ਵਿਨੋਦ ਕੁਮਾਰ ਅਤੇ ਵੱਖ-ਵੱਖ ਥਾਣਿਆਂ ਦੇ ਐਸਐਚਓ ਆਦਿ ਮੌਜੂਦ ਹਨ l
 *ਫੋਟੋ ਕੈਪਸ਼ਨ ਐਸਐਸਪੀ ਖੰਨਾ ਡਾਕਟਰ ਦਰਪਣ ਆਲੂਵਾਲੀਆ ਸੁਰੱਖਿਆ ਅਤੇ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏl*