ਥਾਣਾ ਮੁਖੀ ਲਗਾਇਆ .

ਇੰਸਪੈਕਟਰ ਅਜਿਤੇਸ਼ ਕੌਸ਼ਲ  ਨੂੰ ਮਾਛੀਵਾੜਾ ਸਾਹਿਬ ਦਾ ਨਵਾਂ ਥਾਣਾ ਮੁਖੀ ਲਗਾਇਆ 


ਖੰਨਾ 29 ਜੂਨ (ਮਨਜੀਤ ਸਿੰਘ ਧੀਮਾਨ )---  ਪੁਲਿਸ ਜਿਲਾ ਖੰਨਾ ਦੇ ਐਸਐਸਪੀ ਡਾਕਟਰ ਦਰਪਣ ਆਲੂਵਾਲੀਆ ਨੇ ਥਾਣਾ ਮਾਛੀਵਾੜਾ ਸਾਹਿਬ ਦੀ ਐਸ ਐਚ ਓ ਨੂੰ ਬਦਲ ਦਿੱਤਾ ਗਿਆ ਹੈ ਅਤੇ ਇੰਸਪੈਕਟਰ ਅਜਿਤੇਸ਼ ਕੌਸ਼ਲ  ਨੂੰ ਨਵਾਂ ਥਾਣਾ ਮੁਖੀ ਲਗਾਇਆ ਗਿਆl ਜਿਨਾਂ ਨੇ  ਮਾਛੀਵਾੜਾ ਸਾਹਿਬ ਥਾਣੇ ਦੇ ਐਸਐਚਓ ਵਜੋਂ  ਆਪਣਾ ਅਹੁਦਾ ਸੰਭਾਲ ਲਿਆ ਹੈ  l ਥਾਣਾ ਮੁਖੀ ਅਜੀਤੇਸ਼ ਨੇ ਐਸ ਐਸ ਪੀ ਖੰਨਾ ਡਾਕਟਰ ਦਰਪਣ ਆਲੂਵਾਲੀਆ ਦਾ  ਧੰਨਵਾਦ ਕਰਦਿਆਂ ਕਿਹਾ  ਕਿ ਜੋ ਉਹਨਾਂ ਨੇ ਮੈਨੂੰ ਜਿੰਮੇਵਾਰੀ ਸੌਂਪੀ ਹੈ  ਉਸ ਨੂੰ ਬਖੂਬੀ ਨਿਭਾਵਾਂਗਾ l ਨਵੇਂ ਥਾਣਾ ਮੁਖੀ ਨੇ ਅਹੁਦਾ ਸੰਭਾਲਦਿਆਂ ਹੀ ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਮਾਛੀਵਾੜਾ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸਐਚਓ ਅਜਿਤੇਸ਼ ਕੌਸ਼ਲ ਨੇ ਖਾਸ ਤੌਰ ’ਤੇ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਉਪਰੰਤ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਮੋਟਰਸਾਈਕਲਾਂ ’ਤੇ ਪਟਾਕੇ ਮਾਰਨ ਵਾਲਿਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਵੀ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਕਾਨੂੰਨੀ ਧਾਰਾਵਾਂ ਤਹਿਤ ਵਾਹਨ ਜ਼ਬਤ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਮਾਛੀਵਾੜਾ ਸਾਹਿਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਇਆ ਜਾ ਸਕਦਾ ਹੈ।