ਆਪ ਨੂੰ ਮਿਲਿਆ ਵੱਡਾ ਹੁੰਗਾਰਾ .
*ਪਿੰਡ ਸਿਰਥਲਾ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਕਈ ਪਰਿਵਾਰਾਂ ਨੇ ਫੜਿਆ ਝਾੜੂ ਦਾ ਪੱਲਾ*
*ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ ਸਵਾਗਤ,*
ਖੰਨਾ 4 ਜੁਲਾਈ(ਮਨਜੀਤ ਸਿੰਘ ਧੀਮਾਨ)--ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਇਮਾਨਦਾਰ ਸ਼ਾਸਨ ਅਤੇ ਵਿਕਾਸਮੁੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਹਲਕਾ ਪਾਇਲ ਦੇ ਪਿੰਡ ਸਿਰਥਲਾ ਦੇ ਅਨੇਕਾਂ ਪਰਿਵਾਰਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਆਮ ਲੋਕਾਂ ਦੀਆਂ ਉਮੀਦਾਂ ਦੀ ਪਾਰਟੀ ਬਣ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕੇ ਗਏ ਠੋਸ ਕਦਮਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਇਸੇ ਭਰੋਸੇ ਦੇ ਸਦਕਾ ਵੱਡੀ ਗਿਣਤੀ ਵਿੱਚ ਲੋਕ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਸਥਾਨ ਵੀ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ ਅਤੇ ਹਰ ਨਵੇਂ ਸਾਥੀ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੁੰਦੀ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਜੋ ਹਰ ਪਿੰਡ ਤਰੱਕੀ ਦੀ ਰਾਹ 'ਤੇ ਅੱਗੇ ਵਧ ਸਕੇ।ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲ ਕੇ ਹਲਕਾ ਪਾਇਲ ਅਤੇ ਪਿੰਡ ਸਿਰਥਲਾ ਸਮੇਤ ਸਮੂਹ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਿਆ ਜਾਵੇਗਾ।
